ਰਾਜਾਸਾਂਸੀ
ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਿਆਪੀ ਲਾਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਦੇ ਭਾਰਤ ਵਿਚ ਫਸੇ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਤੇ ਘਰ ਪਹੁੰਚਾਉਣ ਲਈ ਏਅਰ ਇੰਡੀਆ ਦਾ ਇੱਕ ਵਿਸ਼ੇਸ਼ ਜਹਾਜ਼ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਰਾਤ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਵਾਇਆ ਦਿੱਲੀ ਉਡਾਣ ਭਰੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਇੰਡੀਆ ਦੀ ਉਡਾਣ ਨੰਬਰ ਏ.ਆਈ.1453 ਰਾਤ 9.45 ਤੇ ਉੱਤਰੇਗੀ ਤੇ ਇੱਥੋਂ 200 ਯਾਤਰੀਆਂ ਨੂੰ ਲੈ ਕੇ ਰਾਤ 11.15 ਵਜੇ ਲੰਡਨ ਲਈ ਰਵਾਨਾ ਹੋਵੇਗੀ।