23.7 C
United Kingdom
Monday, June 22, 2026

More

    ਕਨੋਕੇ ਬੈਲਜ਼ੀਅਮ ਵਿਖੇ ਮਨਾਇਆ ਗਿਆ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ

    ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ )

    ਬੈਲਜ਼ੀਅਮ ਦੇ ਸਮੁੰਦਰੀ ਤੱਟ ‘ਤੇ ਵਸੇ ਖ਼ੂਬਸੂਰਤ ਸ਼ਹਿਰ ਕਨੋਕੇ ਹੀਸਟ ਦੀਆਂ ਸੰਗਤਾਂ ਨੇ ਬੁੱਧਵਾਰ ਦੇ ਹਫਤਾਵਾਰੀ ਦੀਵਾਨਾਂ ਸਮੇਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ। ਗੁਰਦਵਾਰਾ ਸਿੰਘ ਸਭਾ ਦੇ ਮੁੱਖ ਗ੍ਰੰਥੀ ਭਾਈ ਬਚਿੱਤਰ ਸਿੰਘ ਜੀ ਹੋਰਾਂ ਕਥਾ-ਕੀਰਤਨ ਕਰਦਿਆਂ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਗੁਰਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰੁ ਕਾ ਲੰਗਰ ਵਰਤਾਇਆ ਗਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!