ਅਸ਼ੋਕ ਵਰਮਾ
ਮਾਨਸਾ,24 ਜੁਲਾਈ। ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨਾਂ ਵਿਰੁੱਧ 5 ਮੁਕੱਦਮੇ ਦਰਜ ਕੀਤੇ ਹਨ। ਗਿ੍ਰਫਤਾਰ ਵਿਅਕਤੀਆਂ ਪਾਸੋਂ 4 ਗ੍ਰਾਮ ਸਮੈਕ, 60 ਲੀਟਰ ਲਾਹਣ ਅਤੇ 109 ਬੋਤਲਾਂ ਸਰਾਬ ਸਮੇਤ 1 ਮੋਟਰਸਾਈਕਲ ਤੇ 1 ਸਕੂਟਰੀ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਦਰ ਮਾਨਸਾ ਪੁਲਿਸ ਨੇ ਬਲਵਿੰਦਰ ਸਿੰਘ ਉਰਫ ਪ੍ਰੀਤ ਪੁੱਤਰ ਬੂਟਾ ਸਿੰਘ ਅਤੇ ਬੱਲਾ ਸਿੰਘ ਪੁੱਤਰ ਭੋਲਾ ਸਿੰਘ ਵਾਸੀਆਨ ਬਾਜੇਵਾਲਾ ਨੂੰ ਕਾਬੂ ਕਰਕੇ 4 ਗ੍ਰਾਮ ਸਮੈਕ ਬਰਾਮਦ ਹੋਣ ਤੇ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਦੋਵਾਂ ਦਾ ਰਿਮਾਂਡ ਲੈਕੇ ਪੁੱਛ ਪੜਤਾਲ ਕਰੇਗੀ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸਕੂਟਰੀ ਨੰਬਰੀ ਪੀਬੀ.31ਐਨ-0487 ਪਰ ਸਵਾਰ ਵਿਆਕਤੀ ਗੁਰਪਰੀਤ ਸਿੰਘ ਉਰਫ ਪੀਤਾ ਪੁੱਤਰ ਹਾਕਮ ਸਿੰਘ ਵਾਸੀ ਬੀਰ ਕਲਾਂ ਪਾਸੋਂ 51 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਜਦੋਂਕਿ ਗਿ੍ਰਫਤਾਰੀ ਬਾਕੀ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਾਜੇਸ਼ ਕੁਮਾਰ ਉਰਫ ਬਾਲੂ ਪੁੱਤਰ ਤਾਰਾ ਚੰਦ ਅਤੇ ਪਵਨ ਕੁਮਾਰ ਪੁੱਤਰ ਭਗਵਾਨ ਦਾਸ ਵਾਸੀਆਨ ਬਰੇਟਾ ਪਾਸੋਂ 48 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾ ਕੇ ਰਾਜੇਸ਼ ਕੁਮਾਰ ਨੂੰ ਕਾਬੂ ਕੀਤਾ ਗਿਆ ਅਤੇ ਪਵਨ ਕੁਮਾਰ ਦੀ ਗਿ੍ਰਫਤਾਰੀ ਬਾਕੀ ਹੈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਦਵਿੰਦਰ ਸਿੰਘ ਉਰਫ ਲਵਪਰੀਤ ਪੁੱਤਰ ਸੁਖਦੇਵ ਸਿੰਘ ਵਾਸੀ ਮਲਕਪੁਰ ਭੀਂਮੜਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 10 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰਾ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਰਨਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਅਤੇ ਰੇਡ ਕਰਕੇ 60 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ।