12.5 C
United Kingdom
Monday, September 7, 2026

More

    ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਤੰਦਰੁਸਤ ਰੱਖਣ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ ਸਫਾਈ ਕਰਮਚਾਰੀ-ਰਾਜੇਸ਼ ਤ੍ਰਿਪਾਠੀ

    *ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬਠਿੰਡੀਆਂ ਮਹੁੱਲੇ ‘ਚ ਸਫ਼ਾਈ ਕਰਮਚਾਰੀਆਂ ਨੂੰ ਕੋਰੋਨਾ ਯੋਧਿਆਂ ਦੇ ਤੌਰ ਤੇ ਕੀਤਾ ਸਨਮਾਨਿਤ
    ਮਲੇਰਕੋਟਲਾ, 25 ਜੁਲਾਈ (ਥਿੰਦ, ਜੌੜਾ)

    ਮਿਸ਼ਨ ਫ਼ਤਹਿ ਤਹਿਤ ਜਿੱਥੇ ਵੱਖ ਵੱਖ ਵਿਭਾਗ ਕੋਵਿਡ-19 ਦੇ ਬਚਾਅ ਸਬੰਧੀ ਦਿਨ ਰਾਤ ਸੇਵਾ ਵਿੱਚ ਲੱਗੇ ਹੋਏ ਹਨ, ਉਥੇ ਅਜਿਹੇ ਯੋਧੇ ਵੀ ਹਨ ਜੋ ਲੋਕਾਂ ਨੂੰ ਇਸ ਮੁਸ਼ਕਿਲ ਸਮੇਂ ‘ਚ ਸਾਫ ਸੁਥਰਾ ਮਾਹੌਲ ਪ੍ਰਦਾਨ ਕਰ ਰਹੇ ਹਨ ਇਹ ਹਨ ਸਾਡੇ ਸਫ਼ਾਈ ਕਰਮਚਾਰੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਮਲੇਰਕੋਟਲਾ ਦੇ ਬਠਿੰਡੀਆਂ ਮੁਹੱਲੇ ‘ਚ ਪਹੁੰਚ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਕੋਰੋਨਾ ਯੋਧਿਆਂ ਦੇ ਤੌਰ ‘ਤੇ ਸਨਮਾਨਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ  ਮੁਸ਼ਕਿਲ ਦੀ ਘੜੀ ‘ਚ ਇਹ ਕਰਮਚਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਜਿੰਮੇਵਾਰੀਆਂ ਨੂੰ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਫ਼ਾਈ ਕਰਮਚਾਰੀਆਂ ਦੀ ਬਦੌਲਤ ਹੀ ਸਾਫ਼ ਸੁਥਰਾ ਵਾਤਾਵਰਣ ਮਿਲਿਆ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਕੋਵਿਡ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਹਰ ਜਰੂਰੀ ਸੁਵਿਧਾ ਉਪਲੱਬਧ ਕਰਵਾਈਆ ਜਾ ਰਹੀਆ ਹਨ ਅਤੇ ਇਹ ਕਰਮਚਾਰੀ ਸਫ਼ਾਈ ਦੇ ਦੌਰਾਨ ਪੂਰੀ ਸਾਵਧਾਨੀਆਂ ਵੀ ਅਪਣਾ ਰਹੇ ਹਨ। ਸ੍ਰੀ ਤ੍ਰਿਪਾਠੀ ਨੇ ਸਾਰੇ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਕਰੋਨਾ ਖਿਲਾਫ਼ ਜੰਗ ਅਜੇ ਜਾਰੀ ਹੈ, ਇਸ ਲਈ ਮਿਸ਼ਨ ਫ਼ਤਹਿ ਤਹਿਤ ਉਹ ਇਸੇ ਤਰ੍ਹਾਂ ਪੂਰੀ ਸਾਵਧਾਨੀ ਨਾਲ ਆਮ ਲੋਕਾਂ ਤੱਕ ਆਪਣੀਆਂ ਸੇਵਾਵਾਂ ਪਹੁੰਚਾਉਂਦੇ ਰਹਿਣ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਦਾ ਪ੍ਰਯੋਗ ਕਰਨ ਅਤੇ 20 ਸੈਕੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਅਪਨਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਮਿਸ਼ਨ ਫਤਹਿ ਤਹਿਤ ਜਾਗਰੂਕਤਾ ਗਤਿਵਿਧੀਆ ਲਗਾਤਾਰ ਜਾਰੀ ਹੈ। ਇਸ ਮੌਕੇ ਕਾਰਜਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਤਹਿਸਲੀਦਾਰ ਬਾਦਲਦੀਨ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਏ.ਐਮ.ਈ ਅਤੇ ਵੱਖ ਵੱਖ ਮੁਹੱਲਾ ਕਮੇਟੀਆਂ ਦੇ ਨੋਡਲ ਅਫਸਰ ਅਤੇ ਨੁਮਾਇੰਦੇ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!