ਮਹਿਲ ਕਲਾਂ25 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਕੁੱਲ 24 ਪਿੰਡਾਂ ਅੰਦਰ ਕਿਸਾਨਾਂ ਦੇ ਸਿਹਤ ਬੀਮਾ ਯੋਜਨਾ ਸਕੀਮ ਦਾ ਹੈ ਤਾਂ ਫਾਰਮ ਭਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਹ ਜਾਣਕਾਰੀ ਅੱਜ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਜਸਵੰਤ ਸਿੰਘ ਜੌਹਲ ਪੰਡੋਰੀ ਨੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਦਫ਼ਤਰ ਵਿਖੇ ਪੱਤਰਕਾਰਾਂ ਗੱਲਬਾਤ ਕਰਦਿਆਂ ਦਿੱਤੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸਕੀਮ ਦਾ ਕਿਸਾਨਾਂ ਨੂੰ ਲਾਭ ਪੁਚਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਕੇ ਆੜ੍ਹਤੀਆਂ ਅਤੇ ਪਿੰਡਾਂ ਦੇ ਮੋਹਤਵਾਰ ਵਿਅਕਤੀਆਂ ਨਾਲ ਤਾਲਮੇਲ ਕਰਕੇ ਕਿਸਾਨਾਂ ਦੇ ਫਾਰਮ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਸਕੀਮ ਤੋਂ ਕੋਈ ਵੀ ਇਲਾਕੇ ਦਾ ਕਿਸਾਨ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਉਨ੍ਹਾਂ ਸਮੂਹ ਕਿਸਾਨਾਂ ਨੂੰ ਕੈਪਟਨ ਸਰਕਾਰ ਦੀ ਸਿਹਤ ਬੀਮਾ ਯੋਜਨਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਇਸ ਮੌਕੇ ਆੜ੍ਹਤੀ ਰਵਿੰਦਰ ਸਿੰਘ ਸੇਖੋਂ ਮੂੰਮ ਵੱਲੋਂ ਪਿੰਡ ਮੂੰਮ ਦੇ ਕਿਸਾਨਾਂ ਵੱਲੋ ਸਿਹਤ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਭਰੇ ਫਾਰਮਾਂ ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਪੰਡੋਰੀ ਅਤੇ ਸਕੱਤਰ ਮਨਪ੍ਰੀਤ ਸਿੰਘ ਮਲੇਰਕੋਟਲਾ ਨੂੰ ਸੌਂਪੇ ਗਏ ਇਸ ਮੌਕੇ ਸੁਪਰਵਾਈਜ਼ਰ ਰਜਿੰਦਰ ਸਿੰਘ ਗੋਗੀ ਛੀਨੀਵਾਲ ਸਮਾਜ ਸੇਵੀ ਗਮਦੂਰ ਸਿੰਘ ਖਿਆਲੀ ਵੀ ਹਾਜ਼ਰ ਸਨ।