3.1 C
United Kingdom
Sunday, March 8, 2026

More

    ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਐਫ.ਜੇ. ਦੇ ਰੈਫਰੈਂਡਮ 2020 ਦੇ ਨਤੀਜਿਆਂ ਨੂੰ ਰੱਦ ਕਰਨ ਲਈ ਕੈਨੇਡਾ ਸਰਕਾਰ ਦੇ ਫੈਸਲੇ ਦਾ ਸਵਾਗਤ

    ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਦੇ ਹਿੱਤ ਵਿੱਚ ਬਾਕੀ ਦੇਸ਼ਾਂ ਨੂੰ ਵੀ ਇਸ ਫੈਸਲੇ ਨੂੰ ਅਪਣਾਉਣ ਦੀ ਅਪੀਲ
    ਚੰਡੀਗੜ੍ਹ, 25 ਜੁਲਾਈ: ( ਰਾਜਿੰਦਰ ਭਦੌੜੀਆ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖਜ਼ ਫਾਰ ਜਸਟਿਸ (ਐਸਐਫਜੇ) ਵੱਲੋਂ ਕਰਵਾਏ ਜਾ ਰਹੇ ‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਲਈ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
    ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵੱਲੋਂ ਪੇਸ਼ ਕੀਤੀ ਇਸ ਮਿਸਾਲ ਦਾ ਪਾਲਣ ਕਰਨਗੇ ਅਤੇ ਵੱਖਵਾਦੀ ‘ਰੈਫਰੈਂਡਮ 2020’ ਨੂੰ ਰੱਦ ਕਰਨਗੇ, ਜਿਸਨੂੰ ਐਸਐਫਜੇ ਵੱਲੋਂ ਭਾਰਤ ਨੂੰ ਫਿਰਕੂ ਲੀਹਾਂ ਤੇ ਵੰਡਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਦੇ ਹਵਾਲੇ ਨਾਲ ਇੱਕ ਮੀਡੀਆ ਰਿਪੋਰਟਤੇ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਸਨ ਜਿਸਨੇ ਕਿਹਾ ਕਿ “ਕੈਨੇਡਾ, ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦਾ ਸਤਿਕਾਰ ਕਰਦਾ ਹੈ ਅਤੇ ਕੈਨੇਡਾ ਦੀ ਸਰਕਾਰ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।”
    ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ ‘ਤੇ ਲਿਆ ਗਿਆ ਸਪੱਸ਼ਟ ਰੁਖ ਮਿਸਾਲੀ ਹੈ ਅਤੇ ਹੋਰ ਮੁਲਕਾਂ ਅਤੇ ਸਰਕਾਰਾਂ ਨੂੰ ਵੀ ਐਸਐਫਜੇ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ, ਜਿਸ `ਤੇ ਭਾਰਤ ਨੇ ਅੱਤਵਾਦੀ ਸੰਗਠਨ ਵਜੋਂ ਪਾਬੰਦੀ ਲਗਾਈ ਹੈ ਅਤੇ ਜਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂੰ ਨੂੰ ਪਾਕਿਸਤਾਨ ਤੋਂ ਸਮਰਥਨ ਪਾ੍ਰਪਾਤ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਇਕ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।

    ਕੈਪਟਨ ਅਮਰਿੰਦਰ ਨੇ ਕਿਹਾ ਕਿ ਵੱਖਵਾਦੀ ਐਫ.ਐਫ.ਜੇ. ਦਾ ਖੁੱਲ੍ਹੇਆਮ ਵਿਰੋਧ ਕਰਨ ਵਿੱਚ ਅਸਫ਼ਲ ਰਹਿਣਾ ਕਿਸੇ ਵੀ ਦੇਸ਼ ਲਈ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ ਕਿਉਂਕਿ ਇਸ ਨੂੰ ਉਕਤ ਸੰਸਥਾ ਦੇ ਗੁਪਤ ਸਮਰਥਨ ਵਜੋਂ ਦੇਖਿਆ ਜਾ ਸਕਦਾ ਹੈ ਜੋ ਸੁਤੰਤਰ ਤੌਰ ‘ਤੇ ਵੱਖਵਾਦੀ ਗਤੀਵਿਧੀਆਂ ਦਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿ ਦਹਿਸ਼ਤ ਫੈਲਾਉਣ ਤੇ ਤੁਲੀਆਂ ਤਾਕਤਾਂ ਨੂੰ ਰੱਦ ਕਰਨਾ ਆਲਮੀ ਸ਼ਾਂਤੀ ਅਤੇ ਸੁਰੱਖਿਆ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਾਂ ਨੇ ਐਸ.ਐਫ.ਜੇ. ਦੀ ਖਾਲਿਸਤਾਨ ਪੱਖੀ ਲਹਿਰ ਨੂੰ ਸਪੱਸ਼ਟ ਤੌਰਤੇ ਰੱਦ ਕਰ ਦਿੱਤਾ ਸੀ ਜਿਸ ਨੂੰ ਇਹ ਸੰਗਠਨ ਪਾਕਿਸਤਾਨੀ ਆਈ.ਐੱਸ.ਆਈ ਦੇ ਇਸ਼ਾਰੇ `ਤੇ ਫੈਲਾ ਰਿਹਾ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!