4.4 C
United Kingdom
Saturday, March 7, 2026

More

    ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ।

    ਅਸ਼ੋਕ ਵਰਮਾ
    ਬਠਿੰਡਾ,25 ਜੁਲਾਈ। ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਯੂਥ ਕਲੱਬਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਹਿੱਤ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਉਡਤ ਭਗਤ ਰਾਮ ਦੇ ਪ੍ਰਧਾਨ ਅਵਤਾਰ ਸ਼ਰਮਾ ਦੀ ਅਗਵਾਈ ਹੇਠ ਪਿੰਡ ਦੇ ਗੁਰੂ ਘਰ ’ਚ ਪੌਦਾ ਲਾ ਕੇ ਕੀਤੀ ਗਈ ਹੈ। ਅੱਜ ਇਸ ਮੁਹਿੰਮ ਤਹਿਤ 200 ਪੌਦੇ ਲਾਏ ਗਏ ਹਨ ਜਿੰਨਾਂ ਨੂੰ ਸੰਭਾਲਣ ਦਾ ਪ੍ਰਣ ਵੀ ਲਿਆ ਹੈ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸ੍ਰੀ ਸੰਦੀਪ ਸਿੰਘ ਘੰਡ ਨੇ ਦੱਸਿਆ ਕਿ ਕਲੀਨ ਵਿਲੇਜ ਗ੍ਰੀਨ ਵਿਲੇਜ ਤਹਿਤ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਕਲੱਬਾਂ ਵਲੋਂ ਪਿੰਡਾਂ ਦੀਆਂ ਸਾਝੀਆਂ ਥਾਵਾਂ ਦੀ ਸਾਫ ਸਫਾਈ ਨਾਲ ਇਸ ਸਾਲ ਫੁੱਲਦਾਰ ,ਫਲਦਾਰ ਅਤੇ ਛਾਂਦਾਰ ਪੰਦਰਾਂ ਹਜ਼ਾਰ ਪੌਦੇ ਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਕੰਮ ਲਈ ਜਿਲਾ ਪ੍ਰਸਾਸ਼ਨ, ਜੰਗਲਾਤ ਵਿਭਾਗ ਅਤੇ  ਨਰੇਗਾ ਵਲੋਂ ਚਲਾਈਆਂ ਜਾ ਰਹੀਆਂ ਨਰਸਰੀਆ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਸਿੱਖਿਆ ਵਿਭਾਗ ਦੇ ਮੀਡੀਆ ਕੁਆਰਡੀਨੇਟਰ ਹਰਦੀਪ ਸਿੰਘ ਸਿੱਧੂ, ਹਰਿੰਦਰ ਸਿੰਘ ਮਾਨਸ਼ਾਹੀਆ ਜਨਰਲ ਸਕੱਤਰ ਆਲ ਇੰਡੀਆ ਸੋਸ਼ਲਿਸਟ ਪਾਰਟੀ , ਕਲੱਬ ਮੈਬਰ ਹੈਪੀ ਸਿੱਧੂ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਅਤੇ ਸਰਬਜੀਤ ਸਿੰਘ ਵੀ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!