24.1 C
United Kingdom
Wednesday, June 24, 2026

More

    21 ਵਿਅਕਤੀ ਕਰੋਨਾ ਨੂੰ ਹਰਾ ਕੇ ਪਰਤੇ ਘਰ-ਡਿਪਟੀ ਕਮਿਸ਼ਨਰ

    ਅਸ਼ੋਕ ਵਰਮਾ
     ਬਠਿੰਡਾ, 28 ਜੁਲਾਈ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਬੀਤੇ ਚੌਂਵੀ ਘੰਟਿਆਂ ਦੌਰਾਨ ਜ਼ਿਲੇ ਅੰਦਰ 21 ਹੋਰ ਨਵੇਂ ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ। ਮੰਗਲਵਾਰ ਸ਼ਾਮ ਨੂੰ ਮਿਲੇ ਵੇਰਵਿਆਂ ਅਨੁਸਾਰ 322 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 17 ਕੇਸ ਨਵੇਂ ਪਾਜੀਟਿਵ ਸਾਹਮਣੇ ਆਏ ਹਨ ਜਿਨਾਂ ਵਿਚੋਂ 13 ਬਠਿੰਡਾ ਜ਼ਿਲੇ ਨਾਲ ਤੇ 4 ਬਾਹਰਲੇ ਰਾਜਾਂ ਨਾਲ ਸਬੰਧਤ ਹਨ  ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 271 ਹੈ, ਜਿਨਾਂ ਵਿਚੋਂ 116 ਬਠਿੰਡਾ ਜ਼ਿਲੇ ਨਾਲ ਤੇ ਬਾਕੀ 155 ਬਾਹਰੀ ਰਾਜਾਂ ਨਾਲ ਸਬੰਧਤ ਹਨ

    ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ  ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਇਸ ਦਾ ਇਲਾਜ ਹੈ

           ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ  ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 2 ਗਜ਼ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!