13.7 C
United Kingdom
Monday, June 22, 2026

More

    ਸਰਕਾਰੀ ਖ਼ਜਾਨੇ ਦੀ ਨਹੀਂ ਹੋਣ ਦਿੱਤੀ ਜਾਵੇਗੀ ਦੁਰਵਰਤੋਂ-ਮਨਪ੍ਰੀਤ ਚੇਅਰਮੈਨ

    ਮਾਰਕਿਟ ਕਮੇਟੀ ਦੀ ਤਾਜਪੋਸ਼ੀ ਸਮਾਰੋਹ ’ਚ ਕੀਤੀ ਸ਼ਿਰਕਤ
    ਅਸ਼ੋਕ ਵਰਮਾ

    ਬਠਿੰਡਾ, 30 ਜੁਲਾਈ : ਕੈਬਨਿਟ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਦੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇੱਥੇ ਮਾਰਕਿਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਦੀ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿੱਤ ਮੰਤਰੀ ਸ. ਬਾਦਲ ਨੇ ਪੂਰੇ ਦਾਅਵੇ ਨਾਲ ਕਿਹਾ ਕਿ ਬਠਿੰਡਾ ਵਿਕਾਸ ਕਾਰਜਾਂ ਪੱਖੋਂ ਪੰਜਾਬ ਦੇ ਮੋਹਰੀ ਸ਼ਹਿਰਾਂ ਵਿਚ ਸੁਮਾਰ ਹੋਵੇਗਾ।
      ਇਸ ਮੌਕੇ ਮਾਰਕਿਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਤੇ ਸਮੁੱਚੀ ਕਮੇਟੀ  ਦੇ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਚੇਅਰਮੈਨ ਮੋਹਨ ਲਾਲ ਝੂੰਬਾ ਅਤੇ ਵਾਇਸ ਚੇਅਰਮੈਨ ਸ਼੍ਰੀ ਅਸ਼ੌਕ ਕੁਮਾਰ ਤੇ ਸਮੂਹ ਮੈਂਬਰਾਂ ਸ੍ਰੀ ਗੁਰਪ੍ਰੀਤ ਸਿੰਘ, ਮੇਜਰ ਸਿੰਘ, ਦਲਜੀਤ ਸਿੰਘ, ਕੁਲਦੀਪ ਕੌਰ, ਜਗਤਾਰ ਸਿੰਘ, ਧਰਮ ਸਿੰਘ, ਹਰਿੰਦਰ ਸਿੰਘ, ਮੇਜਰ ਸਿੰਘ, ਕਰਮਜੀਤ ਕੌਰ, ਰਾਜਿੰਦਰ ਕੁਮਾਰ, ਰਾਮੇਸ਼ ਕੁਮਾਰ, ਮਨੋਜ਼ ਕੁਮਾਰ ਚੋਪੜਾ, ਓਮ ਪ੍ਰਕਾਸ਼ ਕਟਾਰੀਆ ਅਤੇ ਚਰਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮਾਰਕਿਟ ਕਮੇਟੀ ਦੇ ਕਾਰਜਾਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
    ਇਸ ਮੌਕੇ ਉਨਾਂ ਮਾਰਕਿਟ ਕਮੇਟੀ ਦੀ ਸਮੁੱਚੀ ਟੀਮ ਕੋਲੋਂ ਇਹ ਵੀ ਉਮੀਦ ਪ੍ਰਗਟਾਈ ਕਿ ਉਹ ਇੱਥੋਂ ਦੀ ਅਨਾਜ ਮੰਡੀ ਵਿਚ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੀ  ਸਹੂਲਤ ਲਈ ਅਗਲੇ ਸਾਲ ਤੱਕ ਇੱਕ ਹੋਰ ਨਵੀਂ ਅਨਾਜ ਮੰਡੀ ਤਿਆਰ ਕਰਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜ਼ਰੂਰ ਛੁਟਕਾਰਾ ਦਿਵਾਉਣਗੇ। ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਨਿਯੁਕਤ ਕੀਤੇ ਮਾਰਕਿਟ ਕਮੇਟੀ ਚੇਅਰਮੈਨ, ਵਾਇਸ ਚੇਅਰਮੈਨ ਤੇ ਸਮੁੱਚੀ ਟੀਮ ਕਿਸਾਨਾਂ ਲਈ ਬੇਹਤਰ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਸਖ਼ਤ ਮਿਹਨਤ ਕਰਨਗੇ।
    ਵਿੱਤ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿਚ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਆਰਡੀਨੈਸ ਨੂੰ ਅਕਾਲੀ ਦਲ ਬਾਦਲ ਦੀ ਦੋਗਲੀ ਨੀਤੀ ਗਰਦਾਨਿਆਂ ਜਿਸ ਨੂੰ ਕਿਸਾਨ ਕਦੇ ਵੀ ਮੁਆਫ਼ ਨਹੀਂ ਕਰਨਗੇ।
    ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸ਼੍ਰੀ ਅਰੁਣ ਵਧਾਵਨ, ਰਾਜੂ ਭੱਠੇ ਵਾਲਾ, ਪਵਨ ਮਾਨੀ, ਐਡਵੋਕੇਟ ਰਾਜਨ ਗਰਗ, ਟਹਿਲ ਸਿੰਘ ਸੰਧੂ ਅਤੇ ਮਾਰਕਿਟ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਅਨਾਜ, ਸਬਜ਼ੀ ਤੇ ਫਲ ਮੰਡੀ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਂਇੰਦੇ ਹਾਜ਼ਰ ਸਨ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!