ਨਿਹਾਲ ਸਿੰਘ ਵਾਲਾ (ਮਿੰਟੂ ਖੁਰਮੀ, ਕੁਲਦੀਪ ਗੋਹਲ, ਜਗਵੀਰ ਆਜ਼ਾਦ)
ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਜਲੰਧਰ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਲਗਾਇਆ ਗਿਆ ਜਿਸ ਵਿੱਚ ਪੰਜਾਬ ਦੇ ਸਾਰੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੀ ਸ਼ਹਿ ਤੇ ਵਿਕ ਰਹੀ ਸ਼ਰਾਬ ਲਈ ਕਾਂਗਰਸ ਦੇ ਐੱਮ ਐੱਲ ਏ ਨੂੰ ਦੋਸ਼ੀ ਠਹਿਰਾਇਆ ਉਸ ਸਮੇਂ ਮੌਜੂਦ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਜਗਦੀਪ ਸਿੰਘ ਗਟਰਾ ਅਤੇ ਹੋਰ ਜ਼ਿਲ੍ਹਾ ਪ੍ਰਧਾਨਾਂ ਨੇ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਹਿੱਸਾ ਲਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।