24.8 C
United Kingdom
Wednesday, June 24, 2026

More

    ਐਚਆਈਵੀ ਏਡਜ ਸਬੰਧੀ ਜਾਗਰੂਕਤਾ ਕੁਇਜ਼ ਮੁਕਾਬਲਾ ਕਰਵਾਇਆ

    ਅਸ਼ੋਕ ਵਰਮਾ
    ਬਠਿੰਡਾ,5 ਜੁਲਾਈ। ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਦੀ ਕੌਮੀ ਸੇਵਾ ਯੋਜਨਾ ਇਕਾਈ ਅਤੇ ਰੈੱਡ ਰਿਬਨ ਕਲੱਬ ਦੀ ਅਗਵਾਈ ’ਚ ਐਚਆਈਵੀ / ਏਡਜ਼ ਜਾਗਰੂਕਤਾ ਅਤੇ ਖੂਨਦਾਨ ਸਬੰਧੀ ਕਾਲਜ ਦੇ ਸਾਹਿਤਕ ਕਲੱਬ ਵੱਲੋਂ ਆਨਲਾਈਨ ਕੁਇਜ਼ ਮੁਕਾਬਲੇੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵੱਖੋ-ਵੱਖਰੇ ਵਿਭਾਗਾਂ ਦੇ 21 ਵਿਦਿਆਰਥੀਆਂ ਨੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਇਲੈਕਟ੍ਰੀਕਲ ਵਿਭਾਗ ਦੀ ਵਿਦਿਆਰਥਣ ਬੱਬਲਦੀਪ ਕੌਰ ਨੇ ਪਹਿਲਾ, ਕੰਪਿਊਟਰ ਵਿਭਾਗ ਦੇ ਵਿਦਿਆਰਥੀ ਕਮਲ ਚੰਦਰ ਨੇ ਦੂਜਾ ਅਤੇ ਫਾਰਮੇਸੀ ਵਿਭਾਗ ਦੇ ਵਿਦਿਆਰਥੀ ਰਾਜਦੀਪ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਐਚ ਆਈ ਵੀ ਏਡਜ਼ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਖੂਨਦਾਨ ਸਬੰਧੀ ਪ੍ਰੇਰਿਤ ਕਰਨਾ ਸੀ।
                                  ਉਹਨਾਂ ਦੱਸਿਆ ਕਿ ਹਰ ਸਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਜਿਸ ਵਿੱਚ ਕਾਲਜ ਦੇ ਵਿਦਿਆਰਥੀ ਵਧ ਚੜ ਕੇ ਹਿੱਸਾ ਲੈਂਦੇ ਹਨ। ਉਹਨਾਂ ਦੱਸਿਆ ਕਿ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਕਰਵਾਏ ਗਏ ਇੰਟਰ-ਪਾਲੀਟੈਕਨਿਕ ਕੁਇਜ਼ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਸਿੱਧੂ ਨੇ ਦੂਜਾ ਸਥਾਨ ਅਤੇ ਕਾਲਜ ਦੀਆਂ ਵਿਦਿਆਰਥਣਾਂ ਪਰਮਿੰਦਰ ਕੌਰ ਅਤੇ ਸੇਜ਼ਲ ਸ਼ਰਮਾਂ ਨੇ ਕੰਸੋਲੇਸ਼ਨ ਪ੍ਰਾਈਜ਼ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ। ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵੱਲੋਂ ਕੋਵਿਡ-19 ਦੇ ਸਮੇਂ ਦੌਰਾਨ ਵੀ ਲਗਾਤਾਰ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਕਿ ਵਿਦਿਆਰਥੀ ਆਪਣੇ ਪਰਿਵਾਰ ਅਤੇ ਸਮਾਜ ਦੀ ਸਿਹਤ ਸਬੰਧੀ ਚੇਤਨ ਰਹਿਣ। ਉਹਨਾਂ ਸਾਹਿਤਕ ਕਲੱਬ ਨੂੰ ਇਹ ਆਨਲਾਈਨ ਮੁਕਾਬਲਾ ਕਰਵਾਉਣ ਤੇ ਵਧਾਈ ਦਿੱਤੀ। ਨਵਰੀਤ ਕੌਰ ਨੇ ਮੁਕਾਬਲਿਆਂ ਦੀ ਦੇਖ-ਰੇਖ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!