6 ਤੇ 7 ਅਗਸ਼ਤ ਨੂੰ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਪੱਧਰ ਤੇ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਕੇਂਦਰ ਸਰਕਾਰ ਖਿਲਾਫ ਲਾਮ ਕੀਤਾ ਜਾਵੇਗਾ
ਮਹਿਲ ਕਲਾਂ 5 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਪਿੰਡ ਸਹਿਜੜਾ ਵਿਖੇ ਹੋਈ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ,ਜਨਰਲ ਸਕੱਤਰ ਨਛੱਤਰ ਸਿੰਘ ਸਹੌਰ ,ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਉਡਾਉਣ ਦੌਰਾਨ ਕਰੋਨਾ ਦੀ ਆੜ ਹੇਠ ਤਿੰਨ ਖੇਤੀ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਇਲਾਵਾ ਹੋਰ ਕਿਸਾਨ ਵਿਰੋਧੀ ਫੈਸਲੇ ਲੈ ਕੇ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰ ਲੋਕਾਂ ਪੱਖੀ ਕਾਨੂੰਨ ਬਣਾ ਕੇ ਸਿੱਧੇ ਤੌਰ ਤੇ ਕਿਸਾਨਾਂ ਦਾ ਉਜਾੜਾ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਜਨਤਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ ਨਵੇਂ ਫ਼ੈਸਲੇ ਲੈ ਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਕਰਨ ਲਈ ਵਿਉਂਤਬੰਦੀਆਂ ਘੜੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਬਿਜਲੀ ਮਹਿਕਮਾ ਨੂੰ ਵੀ ਕੇਂਦਰ ਸਰਕਾਰ ਆਪਣੇ ਹੱਥਾਂ ਵਿੱਚ ਲੈ ਕੇ ਕਿਸਾਨਾਂ ਦੇ ਟਿਊਬਵੈੱਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਕਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਕਿਸਾਨਾਂ ਦੇ ਉਜਾੜੇ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਪੱਖੋ ਤੋਂ ਕਮਜੋਰ ਹੋਣ ਕਾਰਨ ਕਰਜ਼ੇ ਦੀ ਮਾਰ ਨਾ ਝੱਲਦਾ ਹੋਇਆ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ।ਦੂਜੇ ਪਾਸੇ ਅਨਾਜ, ਦਾਲਾਂ’ਤੇ ਤੇਲ ਬੀਜਾਂ ਨੂੰੰ ਜ਼ਰੂਰੀ ਵਸਤਾਂ ਕੰਟਰੋਲ ਵਿੱਚੋਂ ਬਾਹਰ ਕਰਕੇ ਵਪਾਰੀਆਂ ਨੂੰ ਜਖੀਰੇਬਾਜੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ 10 ਅਗਸਤ ਨੂੰ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਂਠ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਜਥੇਬੰਦੀ ਵੱਲੋਂ ਜੇਲ ਭਰੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ 6 ਤੇ 7 ਅਗਸਤ ਨੂੰ ਪੰਜਾਬ ਅੰਦਰ ਵੱਖ ਵੱਖ ਪਿੰਡਾਂ ਅੰਦਰ ਰੋਸੇ ਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਮੋਟਰਸਾਈਕਲਾਂ ਤੇ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਲਾਮਬੰਦ ਕੀਤਾ ਜਾਵੇਗਾ ਉਕਤ ਆਗੂਆਂ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਤਿੰਨਾਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ 2020 ਬਿਜਲੀ ਸੋਧ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦੀ ਵੱਲੋਂ 10 ਅਗਸਤ ਨੂੰ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲਵਾਂ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਜਥੇਬੰਦੀ ਜਥੇਬੰਦੀ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਦੇ ਆ ਰਹੇ ਮਿਹਨਤੀ ਵਰਕਰਾਂ ਚੰਗੀਆਂ ਸੇਵਾਵਾਂ ਬਦਲੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਇਸ ਮੌਕੇ ਜਥੇਬੰਦੀ ਦੇ ਇਕਾਈ ਪ੍ਰਧਾਨ ਕੁਲਦੀਪ ਸਿੰਘ ਸਹਿਜੜਾ ,ਮੋਹਨ ਸਿੰਘ ਫ਼ੌਜੀ ,ਮੁਖਤਿਆਰ ਸਿੰਘ ਛੋਟਾ ਧਾਲੀਵਾਲ, ਗੁਰਪ੍ਰੀਤ ਸਿੰਘ ਸਹੌਰ ,ਪਵਿੱਤਰ ਸਿੰਘ ਚੁਣਹਾਣਕੇ ਖੁਰਦ, ਨੰਬਰਦਾਰ ਮਹਿੰਦਰ ਸਿੰਘ ,ਰਘਵੀਰ ਸਿੰਘ, ਦਰਸ਼ਨ ਸਿੰਘ ਕਲਾਲ ਮਾਜਰਾ, ਨੇਕ ਦਰਸ਼ਨ ਸਿੰਘ ,ਭਾਈ ਮਨਜੀਤ ਸਿੰਘ ਸਹਿਜੜਾ, ਹਰਦਿਆਲ ਸਿੰਘ ਹਰਦਾਸਪੁਰਾ, ਬਲਦੇਵ ਸਿੰਘ ਮੂੰਮ, ਭੋਲਾ ਸਿੰਘ ਕਲਾਲਾ, ਮਹਿੰਦਰ ਸਿੰਘ ਕੁਰੜ ,ਜੋਰਾ ਸਿੰਘ ਸਹਿਜੜਾ, ਮੋਹਨ ਸਿੰਘ ਮੂੰਮ, ਯਾਦਵਿੰਦਰ ਸਿੰਘ ਚੁਹਾਣਕੇ ਖੁਰਦ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।