ਅੰਮ੍ਰਿਤਸਰ (ਰਾਜਿੰਦਰ ਰਿਖੀ)
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਚੈਪਟਰ ਵੱਲੋਂ ਕੇਂਦਰੀ ਕਮੇਟੀ ਦੇ ਸੱਦੇ ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸ ਰੱਦ ਕਰਵਾਉਣ ਲਈ ਮੋਟਰ ਸਾਈਕਲਾਂ ਤੇ ਮਾਰਚ ਕਰਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਚਿਤਾਵਨੀ ਪੱਤਰ ਦਿੱਤੇ। ਮਾਰਚ ਦੀ ਅਗਵਾਈ ਸਰਵ ਸਾਥੀ ਸਵਿੰਦਰ ਸਿੰਘ ਖਹਿਰਾ ਰਵਿੰਦਰ ਸਿੰਘ ਛੱਜਲਵੱਡੀ ਦਲਬੀਰ ਸਿੰਘ ਬੇਦਾਦਪੁਰ ਨੇ ਕੀਤੀ। ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਗੁਰਮੇਜ ਸਿੰਘ ਤਿਮੋਵਾਲ ਬਲਦੇਵ ਸਿੰਘ ਸੈਦਪੁਰ ਯੁਧਬੀਰ ਸਿੰਘ ਸਰਜਾ ਨੇ ਕਿਹਾ ਕਿ ਉਕਤ ਆਰਡੀਨੈਂਸ ਲਾਗੂ ਹੋਣ ਨਾਲ ਦੇਸ਼ ਦੀ ਕਿਸਾਨੀ ਤਬਾਹ ਹੋ ਜਾਵੇਗੀ। ਕੇਂਦਰ ਦੀ ਸਰਕਾਰ ਕਿਸਾਨਾਂ ਨੂੰ ਖੇਤੀ ਵਿੱਚੋਂ ਕੱਢ ਕੇ ਜਮੀਨਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਬਹੁਕੌਮੀ ਕੰਪਨੀਆਂ ਨੂੰ ਦੇਣਾ ਚਾਹੁੰਦੀ ਹੈ ਜਿਸ ਨੂੰ ਦੇਸ਼ ਦੇ ਲੋਕ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਕਿਹਾ ਕਿ ਬਿਜਲੀ ਬਿੱਲ 20 20 ਲਿਆ ਕੇ ਬਿਜਲੀ ਦਾ ਪ੍ਰਬੰਧ ਕੇਂਦਰ ਸਰਕਾਰ ਆਪਣੇ ਕੋਲ ਲਿਜਾ ਰਹੀ ਹੈ ਜਿਸ ਨਾਲ ਕਿਸਾਨਾਂ ਮਜ਼ਦੂਰਾਂ ਨੂੰ ਮਿਲ ਰਹੀ ਮੁਫਤ ਬਿਜਲੀ ਦੀ ਸਹੂਲਤ ਖਤਮ ਹੋ ਜਾਵੇਗੀ। ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪਾਰਲੀਮੈਂਟ ਅੰਦਰ ਅਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਵਿਧਾਨ ਸਭਾ ਅੰਦਰ ਆਰਡੀਨੈਂਸ ਰੱਦ ਕਰਵਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ। ਇਕੱਠ ਨੂੰ ਸੰਬੋਧਨ ਕਰਨ ਵਾਲੇ ਆਗੂਆਂ ਵਿੱਚ ਹਰਪ੍ਰੀਤ ਸਿੰਘ ਬੁਟਾਰੀ, ਤਰਸੇਮ ਸਿੰਘ ਠੱਠੀਆਂ, ਕੁਲਵਿੰਦਰ ਸਿੰਘ ਬੁਤਾਲਾ, ਪੂਰਨ ਚੰਦ ਛੱਜਲਵੱਡੀ, ਪਲਵਿੰਦਰ ਸਿੰਘ ਟਾਂਗਰਾ, ਰਸ਼ਪਾਲ ਸਿੰਘ ਬੁਟਾਰੀ, ਨਿਰਮਲ ਸਿੰਘ ਭਿੰਡਰ, ਅਮਰੀਕ ਸਿੰਘ ਦਾਊਦ, ਦਲਬੀਰ ਸਿੰਘ ਛੱਜਲਵੱਡੀ, ਨਿਸ਼ਾਨ ਸਿੰਘ ਧਿਆਨਪੁਰ, ਰਣਜੀਤ ਸਿੰਘ ਦੌਲੋਨੰਗਲ, ਸਾਹਿਬ ਸਿੰਘ ਸਰਜਾ, ਭੁਪਿੰਦਰ ਪਾਲ ਸਿੰਘ, ਪਲਵਿੰਦਰ ਸਿੰਘ ਮਹਿਸਮਪੁਰ ਨੌਜਵਾਨ ਆਗੂ ਹਰਮੀਤ ਸਿੰਘ ਰਿੰਕਾ ਦਾਊਦ ਪ੍ਰਮੁੱਖ ਤੌਰ ਤੇ ਸ਼ਾਮਲ ਸਨ।