23.1 C
United Kingdom
Sunday, June 21, 2026

More

    ਐਸ.ਡੀ.ਐਮ. ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦਾ ਘਰ ਘਰ ਜਾ ਕੇ ਸਨਮਾਨ

    ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ : ਵਿਕਰਮਜੀਤ ਪਾਂਥੇ
    ਮਾਲੇਰਕੋਟਲਾ, 13 ਅਗਸਤ (ਥਿੰਦ/ਜੌੜਾ)

    ਦੇਸ਼ ਦੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਲੇਰਕੋਟਲਾ ਪ੍ਰਸ਼ਾਸਨ ਦੀ ਤਰਫ਼ੋਂ ਅੱਜ ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ., ਮਾਲੇਰਕੋਟਲਾ ਦੀ ਅਗਵਾਈ ਹੇਠ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜ਼ਨਾਂ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਉਨ੍ਹਾਂ ਦੇ ਘਰ ਜਾ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਵਿਕਰਮਜੀਤ ਪਾਂਥੇ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਖੁਦ ਦੇਸ਼ ਦੀ ਆਜ਼ਾਦੀ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪਿੰਡ ਖੁਰਦ ਦੇ ਆਜ਼ਾਦੀ ਘੁਲਾਟੀਏ ਸ. ਪ੍ਰੀਤਮ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਮਲਜੀਤ ਕੌਰ, ਪਿੰਡ ਦਹਿਲੀਜ਼ ਕਲਾਂ ਦੇ ਲੇਖ ਲੱਦਾਖ ਵਿਚ ਸ਼ਹੀਦ ਹੋਏ ਫੌਜੀ ਜਵਾਨ ਸ੍ਰੀ ਮੁਸਤਾਕ ਖਾਨ ਦੇ ਪਿਤਾ ਸ੍ਰੀ ਨਿਆਮਤ ਅਲੀ, ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਅਹਿਮਦਗੜ੍ਹ ਸ਼ਹਿਰ ਦੇ ਸ੍ਰੀ ਟੇਕ ਚੰਦ ਦੀਵਾਨਾ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਦੇਸ਼ੇ ਦੇ ਕਾਰਗਿਲ ਸ਼ਹੀਦ ਸ੍ਰੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਤੇਜਾ ਸਿੰਘ ਦੀ ਮਾਤਾ ਸ਼ਿੰਦਰ ਕੌਰ ਨੂੰ ਉਨ੍ਹਾਂ ਦੇ ਘਰ ਜਾ ਕੇ ਪ੍ਰਸ਼ਾਸਨ ਵੱਲੋਂ ਲੋਈ ਅਤੇ ਲੱਡੂਆਂ ਦਾ ਡੱਬਾ ਭੇਂਟ ਕਰਕੇ ਸਨਮਾਨਤ ਕੀਤਾ.
    ਇਸ ਮੌਕੇ ਸ੍ਰੀ ਪਾਂਥੇ ਨੇ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਦੀ ਅਗਵਾਈ ਹੇਠ ਮਾਲੇਰਕੋਟਲਾ ਪ੍ਰਸ਼ਾਸਨ, ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਫੋਜੀਆਂ ਦੇ ਪਰਿਵਾਰਾਂ ਦੀ ਸੇਵਾ ਵਿਚ ਸਦਾ ਹਾਜ਼ਰ ਹੈ। ਇਸ ਮੌਕੇ ਪਿੰਡ ਖੁਰਦ ਵਿਖੇ ਆਜ਼ਾਦੀ ਘੁਲਾਟੀਏ ਸ. ਪ੍ਰੀਤਮ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਮਲਜੀਤ ਕੋਰ, ਲੇਹ ਲੱਦਾਖ ਵਿਚ ਸ਼ਹੀਦ ਹੋਏ ਫੋਜੀ ਜਵਾਨ ਸ੍ਰੀ ਮੁਸਤਾਕ ਖਾਨ ਦੇ ਪਿਤਾ ਸ੍ਰੀ ਨਿਆਮਤ ਅਲੀ ਅਤੇ ਪਿੰਡ ਬਦੇਸ਼ੇ ਦੇ ਸ਼ਹੀਦ ਫੌਜੀ ਜਵਾਨ ਸ੍ਰੀ ਗੁਰਪ੍ਰੀਤ ਸਿੰਘ ਦੇ ਮਾਤਾ ਸ਼ਿੰਦਰ ਕੋਰ ਨੇ ਕਿਹਾ ਕਿ ਕਿਹਾ ਕਿ ਉਹ ਇਸ ਗੱਲੋਂ ਖੁਸ਼ ਹਨ ਕਿ ਸਰਕਾਰ ਦੇਸ਼ ਦੀ ਆਜ਼ਾਦੀ ਲਈ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀਆਂ ਦੀ ਕੁਰਬਾਨੀ ਨੂੰ ਯਾਦ ਰੱਖਦੀ ਹੈ।
    ਸ੍ਰੀ ਪਾਂਥੇ ਨੇ ਦੱਸਿਆ ਕਿ ਇਸ ਵਾਰ ਕੋਰੋਨਾ ਵਾਇਰਸ ਕਰਕੇ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਸਬ ਡਵੀਜ਼ਨ ਅਹਿਮਦਗੜ੍ਹ ਵਿਚ ਆਜ਼ਾਦੀ ਦਿਹਾੜੇ ਦਾ ਸੰਖੇਪ ਸਮਾਗਮ ਕੀਤਾ ਜਾਣਾ ਹੈ। ਹਰ ਸਾਲ 15 ਅਗਸਤ ਮੋਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਜ਼ਾਦੀ ਦਿਵਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਪੱਤਰ ਦਿੱਤਾ ਜਾਂਦਾ ਹੈ ਪਰੰਤੂ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਪ੍ਰਸ਼ਾਸਨ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਸਬ ਡਵੀਜ਼ਨ ਮਾਲੇਰਕੋਟਲਾ ਵਿਚ ਆਜ਼ਾਦੀ ਘੁਲਾਟੀਆਂ ਦੇ 20 ਅਤੇ 3 ਸ਼ਹੀਦ ਫੌਜੀਆਂ ਦੇ ਪਰਿਵਾਰਾਂ ਤੋਂ ਇਲਾਵਾ ਅਤੇ ਅਹਿਮਦਗੜ੍ਹ ਸਬ ਡਵੀਜ਼ਨ ਵਿਚ 15 ਆਜ਼ਾਦੀ ਘੁਲਾਟੀਆਂ ਅਤੇ 2 ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਜਿਨ੍ਹਾਂ ਨੇ ਅੱਜ ਸਮੂਹ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨਤ ਕੀਤਾ। ਸ੍ਰੀ ਪਾਂਥੇ ਨੇ ਕਿਹਾ ਕਿ ਆਜ਼ਾਦੀਆਂ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਸਾਰੇ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਧਰਮ ਸਿੰਘ, ਸੀਨੀਅਰ ਸਹਾਇਕ, ਐਸ.ਡੀ.ਐਮ. ਦਫਤਰ, ਮਾਲੇਰਕੋਟਲਾ ਅਤੇ ਸ੍ਰੀ ਮਨਪ੍ਰੀਤ ਸਿੰਘ, ਕਲਰਕ ਐਸ.ਡੀ.ਐਮ. ਦਫਤਰ, ਮਾਲੇਰਕੋਟਲਾ ਵੀ ਹਾਜ਼ਰ ਸਨ।
    ਫ਼ੋਟੋ ਕੈਪਸ਼ਨ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!