9.8 C
United Kingdom
Monday, June 8, 2026

More

    ਨਸ਼ਿਆਂ ਵਿਰੁੱਧ ਕਾਰਵਾਈ ਤਹਿਤ 8 ਵਿਅਕਤੀ ਕੀਤੇ ਗਿ੍ਰਫਤਾਰ

    ਅਸ਼ੋਕ ਵਰਮਾ
    ਮਾਨਸਾ, 23ਅਗਸਤ: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 8 ਵਿਅਕਤੀ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 11 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫਤਾਰ ਲੋਕਾਂ ਪਾਸੋੋਂ 5 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 1620 ਨਸ਼ੀਲੀਆਂ ਗੋੋਲੀਆਂ, 220 ਲੀਟਰ ਲਾਹਣ, 1 ਚਾਲੂ ਭੱਠੀ ਅਤੇ 67 ਬੋਤਲਾਂ ਸ਼ਰਾਬ ਸਮੇਤ 2 ਮੋੋਟਰਸਾਈਕਲ ਬਰਾਮਦ ਕੀਤੇ ਹਨ।  ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੇਜੋ ਕੌੌਰ ਪਤਨੀ ਬਾਵਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 5 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਬਿੰਦਰ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਰਾਜਗੜ ਕੱੁਬੇ ਨੂੰ ਮੋੋਟਰਸਾਈਕਲ ਪਲਟੀਨਾ ਬਿਨਾ ਨੰਬਰੀ ਸਮੇਤ ਕਾਬੂ ਕਰਕੇ 1500 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕੀਤੀਆਂ ਹਨ।  ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕੰਮੋ ਦੇਵੀ ਪਤਨੀ ਅਮਰਜੀਤ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 120 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕੀਤੀਆਂ ਹਨ।
    ਸੀ.ਆਈ.ਏ. ਸਟਾਫ ਮਾਨਸਾ ਨੇ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਉਰਫ ਪੱਪੂ ਪੁੱਤਰ ਰੁਲੀਆ ਸਿੰਘ ਵਾਸੀ ਆਹਲੂਪੁਰ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆ, ਪਰ ਗਿ੍ਰਫਤਾਰੀ ਬਾਕੀ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀਆਂ ਨੇ ਸੋਨੂੰ ਕੁਮਾਰ ਪੁੱਤਰ ਧਰਮਵੀਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ), ਵਿਸ਼ਨੂੰ ਕੁਮਾਰ ਉਰਫ ਜੋਨੀ ਪੁੱਤਰ ਧਰਮਵੀਰ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਂਫੀ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਦੇ ਮੁਕੱਦਮੇ ਦਰਜ਼ ਕੀਤੇ ਹਨ।ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਤੇਜਿੰਦਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਰਣਜੀਤਗੜ ਬਾਂਦਰ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 120 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ।
    ਇਸੇ ਤਰਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਾਵਾ ਸਿੰਘ ਪੁੱਤਰ ਰੂਪਾ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ, ਪਰ ਗਿ੍ਰਫਤਾਰੀ ਬਾਕੀ ਹੈ। ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਰਾਜਵਿੰਦਰ ਸਿੰਘ ਪੁੱਤਰ ਗੁੱਡੂ ਸਿੰਘ ਵਾਸੀ ਬੋੋਹਾ ਨੂੰ ਮੋੋਟਰਸਾਈਕਲ ਸਪਲੈਂਡਰ ਪਲੱਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬੋੋਹਾ ਦੀ ਹੀ ਪੁਲਿਸ ਪਾਰਟੀ ਨੇ ਰੂਪ ਸਿੰਘ ਉਰਫ ਰੂਪੀ ਪੁੱਤਰ ਛੋੋਟਾ ਸਿੰਘ ਵਾਸੀ ਸੇਰਖਾਂਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਗੱਗੀ ਪੁੱਤਰ ਮੇਜਰ ਸਿੰਘ ਵਾਸੀ ਭੰਮੇ ਖੁਰਦ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!