9.8 C
United Kingdom
Monday, June 8, 2026

More

    ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਿਆਂ ਦੇ ਨਤੀਜੇ ਐਲਾਨੇ

    ਅਸ਼ੋਕ ਵਰਮਾ
    ਮਾਨਸਾ 25 ਅਗਸਤ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ। ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਕਵਿਤਾ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਦੇ 52 ਸੌ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ ‘ਚ ਜਸ਼ਨਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਮਾਡਲ ਸਕੂਲ ਕੁਲਰੀਆਂ ਦੀ ਵਿਦਿਆਰਥਣ ਨੇ ਪਹਿਲਾ, ਬੰਦਨਾ ਪੁੱਤਰੀ ਕਰਮਚੰਦ ਸਸਸ ਕੁੜੀਆਂ ਖਿਆਲਾ ਕਲਾਂ ਨੇ ਦੂਸਰਾ ਤੇ ਕਮਲਦੀਪ ਸਿੰਘ ਪੁੱਤਰ ਹੰਸ ਸਿੰਘ ਸਸਸ ਝੁਨੀਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
    ਉਨ੍ਹਾਂ ਦੱਸਿਆ ਕਿ ਮਿਡਲ ਵਿੰਗ ਦੇ ਮੁਕਾਬਲੇ ‘ਚ ਨਵਨੀਤ ਕੌਰ ਪੁੱਤਰੀ ਪਾਲਾ ਸਿੰਘ ਮਾਡਲઠਕੁਲਰੀਆਂ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ ਸਸਸ ਕੋਟੜਾ ਕਲਾਂ ਨੇ ਦੂਸਰਾ ਤੇ ਖੁਸ਼ਬੀਰ ਕੌਰ ਪੁੱਤਰੀ ਮੱਖਣ ਸਿੰਘ ਸਸਸ ਬੀਰ ਹੋਡਲਾ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਸੈਕੰਡਰੀ ਵਰਗ ਵਿੱਚੋਂ ਮੁੱਖੋਂ ਕੌਰ ਪੁੱਤਰੀ ਮੱਖਣ ਸਿੰਘ ਸਸਸ ਕੋਟੜਾ ਕਲਾਂ ਨੇ ਪਹਿਲਾ ਸਥਾਨ ਅਤੇ ਲਵਦੀਪ ਸਿੰਘ ਪੁੱਤਰ ਜਗਸੀਰ ਸਿੰਘ ਸਸਸ ਤਾਮਕੋਟ ਨੇ ਦੂਸਰਾ ਸਥਾਨ ਹਾਸਲ ਕੀਤਾ।
    ਇਸ ਮੌਕੇ ਜ਼ਿਲ੍ਹਾ ઠਨੋਡਲ ਅਫਸਰ (ਸ) ਮਾਨਸਾ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!