ਅਸ਼ੋਕ ਵਰਮਾ
ਮਾਨਸਾ 25 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਕਵਿਤਾ ਮੁਕਾਬਲਿਆਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰੀ ਸੁਰਜੀਤ ਸਿੰਘ ਸਿੱਧੂ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਕਵਿਤਾ ਮੁਕਾਬਲੇ ‘ਚ ਜਸਨਪ੍ਰੀਤ ਕੌਰ ਪੁੱਤਰੀ ਸ੍ਰੀ ਅਮਰੀਕ ਸਿੰਘ ਮਾਡਲ ਸਕੂਲ ਕੁਲਰੀਆਂ ਦੀ ਵਿਦਿਆਰਥਣ ਨੇ ਪਹਿਲਾ, ਬੰਦਨਾ ਪੁੱਤਰੀ ਸ੍ਰੀ ਕਰਮਚੰਦ ਸਸਸ ਕੁੜੀਆਂ ਖਿਆਲਾ ਕਲਾਂ ਨੇ ਦੂਸਰਾ ਤੇ ਕਮਲਦੀਪ ਸਿੰਘ ਪੁੱਤਰ ਸ੍ਰੀ ਹੰਸ ਸਿੰਘ ਸਸਸ ਝੁਨੀਰ ਨੇ ਤੀਸਰਾ, ਮਿਡਲ ਵਿੰਗ ਦੇ ਮੁਕਾਬਲੇ ‘ਚ ਨਵਨੀਤ ਕੌਰ ਪੁੱਤਰੀ ਸ੍ਰੀ ਪਾਲਾ ਸਿੰਘ ਮਾਡਲ ਕੁਲਰੀਆਂ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਸ੍ਰੀ ਮੱਖਣ ਸਿੰਘ ਸਸਸ ਕੋਟੜਾ ਕਲਾਂ ਨੇ ਦੂਸਰਾ ਤੇ ਖੁਸਬੀਰ ਕੌਰ ਪੁੱਤਰੀ ਸ੍ਰੀ ਮੱਖਣ ਸਿੰਘ ਸਸਸ ਬੀਰ ਹੋਡਲਾ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਸੈਕੰਡਰੀ ਵਰਗ ਵਿੱਚੋਂ ਮੁੱਕੋ ਕੌਰ ਪੁੱਤਰੀ ਸ੍ਰੀ ਮੱਖਣ ਸਿੰਘ ਸਸਸ ਕੋਟੜਾ ਕਲਾਂ ਨੇ ਪਹਿਲਾ ਸਥਾਨ ਅਤੇ ਲਵਦੀਪ ਸਿੰਘ ਪੁੱਤਰ ਸ੍ਰੀ ਜਗਸੀਰ ਸਿੰਘ ਸਸਸ ਤਾਮਕੋਟ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਸੈ.) ਮਾਨਸਾ ਸ੍ਰੀ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।