21.1 C
United Kingdom
Thursday, June 25, 2026

More

    ਹੌਲਦਾਰ ਤਰਲੋਚਨ ਸਿੰਘ ਸਾਬਕਾ ਫੌਜੀ ਕਲਾਲ ਮਾਜਰਾ ਨੂੰ ਸ਼ਰਧਾਂਜਲੀਆਂ ਭੇਟ

    ਮਹਿਲ ਕਲਾਂ 28 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਪਿੰਡ ਕਲਾਲ ਮਾਜਰਾ ਦੇ ਸਾਬਕਾ ਫੌਜੀ ਤਰਲੋਚਨ ਟਸਿੰਘ ਜੋ ਕੁਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਵਾਸਤੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਕਲਾਲ ਮਾਜਰਾ ਦੇ ਗੁਰਦੁਆਰਾ ਸਾਹਬ ਵਿਖੇ ਹੋਈ ਉਪਰੰਤ ਇੰਡੀਅਨ ਐਕਸ ਸਰਵਿਸ ਲੀਗ ਦੇ ਮੀਤ ਪ੍ਰਧਾਨ ਸੂਬੇਦਾਰ ਮੇਜਰ ਸਾਗਰ ਸਿੰਘ ਮੂੰਮ ਅਤੇ ਹੌਲਦਾਰ ਗਰਚਰਨ ਸਿੰਘ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਇੰਡੀਅਨ ਐਕਸ ਸਰਵਿਸ ਮੈਨ ਲੀਗ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹੀ ਹੈ। ਅਗਰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਲੀਗ ਨਾਲ ਸੰਪਰਕ ਕੀਤਾ ਜਾਵੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਅਤੇ ਕਮੇਟੀ ਮੈਂਬਰ ਕਰੋਨਾ ਮਹਾਂਮਾਰੀ ਦੇ ਹਾਲਾਤਾਂ ਨੂੰ ਦੇਖਦੇ ਹੋਏ ਨਹੀਂ ਪਹੁੰਚ ਸਕੇ। ਇਸ ਸਮੇਂ ਮ੍ਰਿਤਕ ਦੀ ਪੁੱਤਰੀ ਸਿਮਰਨਜੀਤ ਕੌਰ ਅਤੇ ਪੁੱਤਰ ਸਭਪ੍ਰੀਤ ਸਿੰਘ ਹੌਲਦਾਰ ਗੁਰਚਰਨ ਸਿੰਘ ਕੁਲਦੀਪ ਸਿੰਘ ਚਮਕੌਰ ਸਿੰਘ ਪ੍ਰੇਮ ਕੁਮਾਰ ਬਲਵਿੰਦਰ ਸਿੰਘ ਸਰਪੰਚ ਪਲਵਿੰਦਰ ਸਿੰਘ ਇਲਾਵਾ ਨਗਰ ਨਿਵਾਸੀ ਅਤੇ ਰਿਸ਼ਤੇਦਾਰ ਸਕੇ ਸਬੰਧੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!