ਮਹਿਲ ਕਲਾਂ 28 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਸਹੀਦ ਰਹਿਮਤ ਅਲੀ ਯਾਦਗਾਰੀ ਕਲੱਬ ਵਜੀਦਕੇ ਕਲਾਂ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਮਿੰਦਾ ਦੇ ਸਤਿਕਾਰਯੋਗ ਦਾਦਾ ਅਤੇ ਕਿਸਾਨ ਆਗੂ ਭਰਭੂਰ ਸਿੰਘ ਵਜੀਦਕੇ, ਪ੍ਰੀਤਮ ਸਿੰਘ ਅਤੇ ਪਰਮਜੀਤ ਸਿੰਘ ਵਜੀਦਕੇ ਦੇ ਪਿਤਾ ਸੁਖਦੇਵ ਸਿੰਘ ਸਮਰਾ ਪਿਛਲੇ ਦਿਨੀ ਵਿਛੋੜਾ ਦੇ ਗਏ ਸਨ।ਇਸ ਦੁੱਖ ਦੀ ਘੜੀ ਵਿੱਚ ਜੱਥੇਦਾਰ ਪ੍ਰਤਾਪ ਸਿੰਘ ਕੈਰੋਂ, ਡਾ ਜਸਵੀਰ ਸਿੰਘ, ਕੁਲਜੀਤ ਸਿੰਘ, ਮਸਾਟਰ ਦਲਵੀਰ ਸਿੰਘ ਗਿੱਲ, ਮਾ: ਗੁਰਚਰਨ ਸਿੰਘ ਅਤੇ ਪ੍ਰੈਸ ਕਲੱਬ ਰਜਿ ਮਹਿਲ ਕਲਾਂ ਦੇ ਚੇਅਰਮੈਨ ਅਵਤਾਰ ਸਿੰਘ ਅਣਖੀ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ, ਜਰਨਲ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਦੀਪਗੜ, ਮੀਤ ਪ੍ਰਧਾਨ ਜਗਸੀਰ ਸਿੰਘ ਧਾਲੀਵਾਲ ਸਹਿਜੜਾ ਤੇ ਸਮੂਹ ਅਹੁਦੇਦਾਰਾਂ ਨੇ ਸਰਮਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਲੱਬ ਪ੍ਰਧਾਨ ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਸ ਸੁਖਦੇਵ ਸਿੰਘ ਸਰਮਾ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਮਿਤੀ 30 ਅਗਸਤ ਦਿਨ ਐਤਵਾਰ ਨੂੰ 12 ਵਜੇ ਵਜੀਦਕੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਵੇਗਾ।