1.5 C
United Kingdom
Saturday, March 7, 2026

More

    ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤ ਨੂੰ ਸ੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਲੰਗਰ ਸੇਵਾ ‘ਚ ਦਸਵੰਧ ਦੇਣ ਦੀ ਕੀਤੀ ਅਪੀਲ

    ਚੰਡੀਗੜ੍ਹ (ਰਾਜਿੰਦਰ ਭਦੌੜੀਆ)
    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆ ਰਹੀ ਕਣਕ ਦੀ ਫ਼ਸਲ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੋਰੋਨਾਵਾਇਰਸ ਦੀ ਬੀਮਾਰੀ ਕਰਕੇ ਸੂਬੇ ਅੰਦਰ ਲੱਗੇ ਕਰਫਿਊ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਲਈ ਚਲਾਈ ਜਾ ਰਹੀ ਲੰਗਰ ਸੇਵਾ ਵਾਸਤੇ ਦਸਵੰਧ ਜਰੂਰ ਕੱਢਣ।
    ਇੱਥੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਤਾਲਾਬੰਦੀ ਲੱਗਣ ਮਗਰੋਂ ਪੰਜਾਬ ਅੰਦਰ ਫਸੇ ਪਰਵਾਸੀ ਮਜ਼ਦੂਰਾਂ ਸਮੇਤ ਲੱਖਾਂ ਗਰੀਬਾਂ ਅਤੇ ਲੋੜਵੰਦਾਂ ਨੂੰ ਲੰਗਰ ਛਕਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਸੇਵਾ ਲਗਾਤਾਰ ਜਾਰੀ ਹੈ ਅਤੇ ਕਰਫਿਊ ਵਿਚ 1 ਮਈ ਤਕ ਵਾਧਾ ਹੋਣ ਕਰਕੇ ਇਸ ਲੰਗਰ ਸੇਵਾ ਦਾ ਘੇਰਾ ਹੋਰ ਵਧਣ ਦੀ ਸੰਭਾਵਨਾ ਹੈ। ਇਹਨਾਂ ਨਵੇਂ ਪੈਦਾ ਹੋਏ ਹਾਲਾਤਾਂ ਅਤੇ ਸਾਡੇ ਗੁਰੂ ਸਾਹਿਬਾਨ ਵੱਲੋਂ ਦਿੱਤੀ ਗਰੀਬਾਂ ਅਤੇ ਲੋੜਵਂੰਦਾਂ ਦੀ ਮੱਦਦ ਕਰਨ ਦੀ ਸਿੱਖਿਆ ਨੂੰ ਧਿਆਨ ਵਿਚ ਰੱਖਦਿਆਂ ਉਹ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਐਸਜੀਪੀਸੀ ਦੇ ਲੰਗਰ ਵਿਚ ਕਣਕ ਦੀ ਸੇਵਾ ਦਾ ਯੋਗਦਾਨ ਪਾਉਣ ਤਾਂ ਕਿ ਇਸ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਜਾਰੀ ਰੱਖਿਆ ਜਾ ਸਕੇ।
    ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਹਜ਼ਾਰਾਂ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਇਸ ਲੰਗਰ ਸੇਵਾ ਨੂੰ ਚਲਾਉਣ ਵਿਚ ਐਸਜੀਪੀਸੀ ਦੀ ਸਹਾਇਤਾ ਕਰ ਰਹੇ ਹਨ। ਉਹਨਾਂ ਨੇ ਸੰਗਤ ਅਤੇ ਅਕਾਲੀ ਵਰਕਰਾਂ ਨੂੰ ਵੀ ਇਸ ਸੇਵਾ ਵਿਚ ਯੋਗਦਾਨ ਪਾਉਣ ਲਈ ਅਪੀਲ ਕੀਤੀ ਤਾਂ ਕਿ ਸੂਬੇ ਅੰਦਰ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!