22.5 C
United Kingdom
Sunday, June 21, 2026

More

    ਨਸ਼ਿਆਂ ਵਿਰੁੱਧ ਕਾਰਵਾਈ ਤਹਿਤ 5 ਮੁਲਜਮ ਕੀਤੇ ਗਿ੍ਰਫਤਾਰ

    ਅਸ਼ੋਕ ਵਰਮਾ
    ਮਾਨਸਾ, 29ਅਗਸਤ: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 5 ਮੁਲਜਮਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫਤਾਰ ਮੁਲਜਿਮਾਂ ਪਾਸੋੋਂ 1900 ਨਸ਼ੀਲੀਆਂ ਗੋਲੀਆਂ, 130 ਲੀਟਰ ਲਾਹਣ ਅਤੇ 48 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ  ਬਰਾਮਦ ਕੀਤੇ ਹਨ।  ਐਸ. ਐਸ .ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕਰਮ ਸਿੰਘ ਉਰਫ ਕਰਮਾ ਪੁੱਤਰ ਹਰਨੇਕ ਸਿੰਘ ਵਾਸੀ ਖੇੜੀ (ਸੰਗਰੂਰ) ਨੂੰ ਮੋੋਟਰਸਾਈਕਲ ਹੀਰੋਹਾਂਡਾ ਸਮੇਤ ਕਾਬੂ ਕਰਕੇ 1500 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋੋਲ ਬਰਾਮਦ ਹੋਣ ਤੇ ਮੁਲਜਮ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।
                       ਮੁਲਜਮ ਨੇ ਮੁਢਲੀ ਪੁੱਛਗਿੱਛ ਤੇ ਦੱਸਿਆਂ ਕਿ ਉਸਨੇ ਇਹ ਨਸ਼ੀਲੀਆਂ ਗੋਲੀਆਂ 3000/-ਰੁਪਏ ਪ੍ਰਤੀ ਡੱਬੇ (500 ਗੋੋਲੀਆਂ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 6000/-ਰੁਪਏ ਪ੍ਰਤੀ ਡੱਬੇ (500 ਗੋੋਲੀਆਂ) ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ। ਪੁਲਿਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਉਨਾਂ ਦੱਸਿਆ ਕਿ  ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਨਾਮਜਦ ਮੁਲਜਿਮ ਨੂੰ ਗਿ੍ਰਫਤਾਰ ਕਰਕੇ ਮੁਕੱਦਮੇ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ। ਇਸੇ ਤਰਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜੱਗਾ ਸਿੰਘ ਪੁੱਤਰ ਲਾਭ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ 400 ਨਸ਼ੀਲੀਆਂ ਗੋੋਲੀਆਂ ਮਾਰਕਾ ਟਰੀਡੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਤੇ ਮੁਕੱਦਮੇ ਵਿੱਚ ਹੋੋਰ ਬਰਾਮਦਗੀ ਹੋੋਣ ਦੀ ਸੰਭਾਵਨਾਂ ਹੈ।
    ਇਸੇ ਤਰਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਵਤਾਰ ਸਿੰਘ ਪੁੱਤਰ ਕਿ੍ਰਸ਼ਨ ਸਿੰਘ ਵਾਸੀ ਬੁਰਜ ਢਿੱਲਵਾਂ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੇਲਾ ਸਿੰਘ ਪੁੱਤਰ ਲਾਭ ਸਿੰਘ ਵਾਸੀ ਭੁਪਾਲ ਖੁਰਦ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆਂ, ਮੁਲਜਿਮ ਦੀ ਗਿ੍ਰਫਤਾਰੀ ਬਾਕੀ ਹੈ। ਇਸੇ ਤਰਾ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਪਾਲ ਸਿੰਘ ਉਰਫ ਟਿੱਡਾ ਪੁੱਤਰ ਸਵਰਨ ਸਿੰਘ ਵਾਸੀ ਬੋਹਾ ਨੂੰ ਮੋੋਟਰਸਾਈਕਲ ਹੀਰੋੋ ਐਚ.ਐਫ. ਡੀਲਕਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
                       ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਵਿਸ਼ਾਖਾ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਰਾਮਪੁਰ ਮੰਡੇਰ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!