ਮਲੇਰਕੋਟਲਾ, 02 ਸਤੰਬਰ (ਥਿੰਦ)
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਸਾਧੂ ਸਿੰਘ ਧਰਮਸੋਤ ਦੀ ਕੋਠੀ ਅੱਗੇ ਦਿੱਤਾ ਗਿਆ ਧਰਨਾ ਵਾਲੀ ਥਾਂ ਤੇ ਹਜ਼ਾਰਾਂ ਵਰਕਰ ਇੱਕਠੇ ਹੋ ਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ ਤੇ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਕੇ ਉਸ ਉੱਪਰ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਘਪਲੇ ਦੀ ਜਾਂਚ ਹਾਈ ਕੋਰਟ ਦੇ ਸੀਟਿੰਗ ਜੱਜ ਤੋਂ ਜਾਂ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਇਸ ਧਰਨੇ ਵਿੱਚ ਮਲੇਰਕੋਟਲਾ ਤੋਂ ਆਜਮ ਦਾਰਾ, ਪਿਆਰਾ ਸਿੰਘ ਖਾਲਸਾ, ਮੁਮਤਾਜ ਨਾਗੀ, ਸ਼ਹਿਬਾਜ਼ ਰਾਣਾ, ਬਲਵੀਰ ਕਿਲਾ ਧਰਨੇ ਵਿੱਚ ਸ਼ਾਮਲ ਹੋਏ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਘਪਲਿਆਂ ਦੀ ਸਰਕਾਰ ਦੱਸਿਆ ਅਜੇ ਤੱਕ ਸਰਕਾਰ ਵਲੋਂ ਕਿਸੇ ਵੀ ਘਪਲੇ ਦੀ ਸਹੀ ਜਾਂਚ ਨਹੀਂ ਕਰਵਾਈ ਦਲਿਤ ਬੱਚਿਆਂ ਦੇ ਭੱਵਿਖ ਨਾਲ ਖਿਲਵਾੜ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ।