24.1 C
United Kingdom
Wednesday, June 24, 2026

More

    ਨਸ਼ਿਆਂ ਵਿਰੁੱਧ ਕਾਰਵਾਈ ਤਹਿਤ 4 ਮੁਲਜਮ ਗਿ੍ਰਫਤਾਰ

    ਅਸ਼ੋਕ ਵਰਮਾ
    ਮਾਨਸਾ, 2 ਸਤੰਬਰ: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜਮਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫਤਾਰ ਮੁਲਜਿਮਾਂ ਪਾਸੋੋਂ 1 ਗ੍ਰਾਮ ਸਮੈਕ, 430 ਲੀਟਰ ਲਾਹਣ ਅਤੇ 41 ਬੋਤਲਾਂ ਸ਼ਰਾਬ ਠੇਕਾ ਦੀ ਬਰਾਮਦਗੀ ਕੀਤੀ ਗਈ ਹੈ।  ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਲਖਨ ਪੁੱਤਰ ਸੋਮੀ ਸਿੰਘ ਵਾਸੀ ਵਾਰਡ ਨੰ:17 ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 1 ਗ੍ਰਾਮ ਸਮੈਕ ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
                                 ਇਸੇ ਤਰਾਂ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਪਾਲ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਗੁਰਨੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਖੀਵਾ ਰਾਮ ਪੁੱਤਰ ਭੋਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 20 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ।
                   ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਭੀਮ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਜਗਪਾਲ ਸਿੰਘ ਉਰਫ ਮਾਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਕਾਹਨਗੜ ਨੂੰ ਕਾਬੂ ਕਰਕੇ ਉਸ ਪਾਸੋੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਚਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੁਵਾਹਰਕੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!