ਮਲੇਰਕੋਟਲਾ, 5 ਸਤੰਬਰ (ਥਿੰਦ)-ਪੁਲਿਸ ਵਿਭਾਗ ਦੇ ਵਿੱਚ ਇੱਕ ਚੰਗੇ ਅਤੇ ਮਿਹਨਤੀ ਅਫਸਰ ਦੇ ਵੱਜੋਂ ਜਾਣੇ ਜਾਂਦੇ ਇੰਸਪੈਕਟਰ ਸੁਖਦੀਪ ਸਿੰਘ ਨੇ ਅੱਜ ਥਾਣਾ ਸਿਟੀ-2 ਮਲੇਰਕੋਟਲਾ ਦਾ ਅਹੁਦਾ ਸੰਭਾਲ ਲਿਆ ਹੈ।ਸੰਦੌੜ ਵਿਖੇ ਸੇਵਾਵਾਂ ਨਿਭਾਅ ਚੁੱਕੇ ਇੰਸਪੈਕਟਰ ਸੁਖਦੀਪ ਸਿੰਘ ਜਿਲ੍ਹਾ ਟਰੈਫਿਕ ਪੁਲਿਸ ਇੰਚਾਰਜ ਵੱਜੋਂ ਵੀ ਸ਼ਲਾਘਾਯੋਗ ਕੰਮ ਕਰ ਚੁੱਕੇ ਹਨ। ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਬਾਬਤ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ।ਉਹਨਾਂ ਕਿਹਾ ਕਿ ਇਲਾਕੇ ਦੇ ਵਿੱਚ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਅਮਨ ਸਾਂਤੀ ਬਣਾਈ ਰੱਖਣ ਦੇ ਲਈ ਹਮੇਸ਼ਾ ਤਤਪਰ ਰਹੇਗੀ।