3.5 C
United Kingdom
Sunday, March 8, 2026

More

    ਜ਼ਿਲ੍ਹਾ ਮੋਗਾ ਵਿੱਚੋਂ ਅੱਜ 186 ਵਿਅਕਤੀਆਂ ਦੇ ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ

    ਮੋਗਾ (ਮਿੰਟੂ ਖੁਰਮੀ)
    ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 13 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 573 ਹੋ ਗਈ ਹੈ ਜਿੰਨਾਂ ਵਿੱਚੋ 522 ਕੇਸਾਂ ਨੂੰ ਹੋਮ ਆਈਸੋਲੇਸਟ, 3 ਕੇਸਾਂ ਨੂੰ ਲੈਵਲ 1 ਅਤੇ 8 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ।
    ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 35520 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 33240 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 396 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 186 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
    ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।
    ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋ ਜੋ ਵੀ ਅਨਲਾਕ-3 ਦੀ ਲਗਾਤਾਰਤਾ ਵਿੱਚ ਹੋਰ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਜਾਂ ਦੁਕਾਨਾਂ ਖੁੱਲਣ ਦੇ ਸਮੇ ਵਿੱਚ ਕਟੌਤੀ ਕੀਤੀ ਗਈ ਹੈ ਉਹ ਸਿਰਫ ਤੇ ਸਿਰਫ ਇਸਦੇ ਸੰਕਰਮਣ ਨੂੰ ਰੋਕਣ ਲਈ ਕੀਤੀ ਗਈ ਹੈ ਤਾਂ ਕਿ ਆਰਥਿਤਾ ਤੇ ਪ੍ਰਭਾਵ ਪਾਉਣ ਤੋ ਬਿਨਾਂ ਅਸੀ ਇਸਦੇ ਸੰਕਰਮਣ ਤੇ ਰੋਕ ਲਗਾ ਸਕੀਏ। ਉਨਾਂ ਕਿਹਾ ਕਿ ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਸਾਡੀ ਭਲਾਈ ਲਈ ਹੀ ਸਖਤ ਕਦਮ ਚੁੱਕ ਰਹੀ ਹੈ ਜਿਸਦੀ ਪਾਲਣਾ ਕਰਨ ਦੀ ਬਹੁਤ ਜਿਆਦਾ ਜਰੂਰਤ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!