3.4 C
United Kingdom
Sunday, March 8, 2026

More

    ਰੈਪਿਡ ਰਿਸਪਾਂਸ ਟੀਮਾਂ ਨੂੰ ਕੋਰੋਨਾ ਐਕਟਿਵ ਕੇਸਾਂ ਨਾਲ ਰਾਬਤਾ ਰੱਖਣ ਦੀ ਹਦਾਇਤ

    ਅਸ਼ੋਕ ਵਰਮਾ
    ਮਾਨਸਾ, 9 ਸਤੰਬਰ :  ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਅੱਜ ਕੋਰੋਨਾ ਵਾਇਰਸ ਦੀ ਸਥਿਤੀ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ) ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਕੋਰੋਨਾ ਦੇ ਜਿੰਨੇ ਵੀ ਐਕਟਿਵ ਕੇਸ ਹਨ ਉਨਾਂ ਨਾਲ ਰੋਜ਼ਾਨਾ ਦੇ ਆਧਾਰ ’ਤੇ ਮੋਬਾਇਲ ਫੋਨ ਰਾਹੀਂ ਜਾਂ ਘਰਾਂ ਦਾ ਦੌਰਾ ਕਰਕੇ ਰਾਬਤਾ ਰੱਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਰੋਨਾ ਪਾਜ਼ੀਟਿਵ ਨਾਗਰਿਕਾਂ ਦਾ ਮਨੋਬਲ ਉੱਚਾ ਚੁੱਕਿਆ ਜਾ ਸਕੇ ਅਤੇ ਉਹ ਆਪਣੇ ਦਿ੍ਰੜ ਆਤਮ ਵਿਸ਼ਵਾਸ ਅਤੇ ਡਾਕਟਰੀ ਨਿਗਰਾਨੀ ਹੇਠ ਛੇਤੀ ਤੋਂ ਛੇਤੀ ਸਿਹਤਯਾਬ ਹੋ ਸਕਣ। ਉਨਾਂ ਕਿਹਾ ਕਿ ਇਸ ਦੌਰਾਨ ਜੇ ਆਰ.ਆਰ.ਟੀ ਨੂੰ ਕਿਸੇ ਵੀ ਸਮੇਂ ਕਿਸੇ ਪਾਜ਼ੀਟਿਵ ਮਰੀਜ਼ ਦੀ ਸਿਹਤ ਵਿੱਚ ਨਿਘਾਰ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਸਿਹਤ ਵਿਭਾਗ ਦੀ ਟੀਮ ਨੂੰ ਦੇਣ ਦਾ ਪਾਬੰਦ ਹੋਵੇਗਾ । ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਮਾਜ ਦੀ ਭਲਾਈ ਹਿੱਤ ਸਵੈ-ਇੱਛਾ ਨਾਲ ਕੋਵਿਡ ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ।
    ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਜ਼ਿਲੇ ਦੀਆਂ ਤਿੰਨੇ ਸਬ ਡਵੀਜ਼ਨਾਂ ਅੰਦਰ ਉਪ ਮੰਡਲ ਮੈਜਿਸਟਰੇਟ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਬਿਮਾਰੀ ਨੰੂ ਫੈਲਣ ਤੋਂ ਰੋਕਣ ਅਤੇ ਇਸਨੂੰ ਠੱਲ ਪਾਉਣ ਲਈ ਬਿਮਾਰੀ ਤੋਂ ਪੀੜਤ ਵਿਅਕਤੀਆਂ ਦਾ ਸਮਾਂ ਰਹਿੰਦਿਆਂ ਹੀ ਪਤਾ ਲੱਗਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਕੋਰੋਨਾ ਤੋਂ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆ ਕੇ ਹੋਰਨਾਂ ਵਿਅਕਤੀਆਂ ਨੰੂ ਇਸ ਬਿਮਾਰੀ ਦੀ ਲਾਗ ਨਾ ਲੱਗ ਸਕੇ। ਉਨਾਂ ਅਧਿਕਾਰੀਆਂ ਨੰੂ ਹਦਾਇਤ ਕੀਤੀ ਕਿ ਕੋਰੋਨਾਂ ਜਾਂਚ ਕਰਵਾਉਣ ਲਈ ਲੋਕਾਂ ਨੰੂ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਜਾਂਚ ਕਰਵਾਉਣ। ਉਨਾਂ ਇਹ ਵੀ ਆਖਿਆ ਕਿ ਜਿਸ ਵੀ ਪਿੰਡ ਜਾਂ ਵਾਰਡ ਵਿੱਚ ਸੈਂਪਿਗ ਕਰਵਾਉਣੀ ਹੁੰਦੀ ਹੈ ਉਸ ਸਬੰਧੀ ਕੋਰੋਨਾ ਜਾਂਚ ਕਰਵਾਉਣ ਵਾਲਿਆਂ ਦੀ ਗਿਣਤੀ ਅਤੇ ਸ਼ਡਿਊਲ ਸਬੰਧੀ ਜਾਣਕਾਰੀ ਆਪਸੀ ਤਾਲਮੇਲ ਨਾਲ ਸਬੰਧਤ ਵਿਭਾਗਾਂ ਨੂੰ ਅਗੇਤੇ ਤੌਰ ’ਤੇ ਦੇਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਸ ਅਨੁਸਾਰ ਟੀਮਾਂ ਦਾ ਗਠਨ ਕੀਤਾ ਜਾ ਸਕੇ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿੱਚ ਜਿੰਨੇ ਵੀ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ ਉਨਾਂ ਵਿੱਚ 100 ਫੀਸਦੀ ਟੈਸਟਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੋ ਵਿਅਕਤੀ ਘਰ ਵਿੱਚ ਇਕਾਂਤਵਾਸ ਹਨ, ਉਹ ਵੀ ਨਿਰਧਾਰਤ ਸਮਾਂ ਪੂਰਾ ਹੋਣ ਤੱਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਘਰ ਵਿੱਚ ਇਕਾਂਤਵਾਸ ਸਬੰਧੀ ਸਰਕਾਰ ਦੇ ਨਿਯਮਾਂ ਦਾ ਪੂਰੀ ਤਰਾਂ ਨਾਲ ਪਾਲਣ ਕਰਨ। ਉਨਾਂ ਕਿਹਾ ਕਿ ਕੋਵਿਡ ਬਿਮਾਰੀ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੀ ਲੋੜ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਸ਼੍ਰੀਮਤੀ ਸ਼ਿਖਾ ਭਗਤ, ਐਸ.ਡੀ.ਐਮ. ਸ਼੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਅਤੇ ਇੰਚਾਰਜ ਜ਼ਿਲਾ ਸੈਂਪਿਗ ਟੀਮ ਡਾ. ਰਣਜੀਤ ਸਿੰਘ ਰਾਏ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!