ਅਸ਼ੋਕ ਵਰਮਾ
ਬਠਿੰਡਾ, 9 ਸਤੰਬਰ। ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਵਿਸ਼ਵ ਸਾਖਰਤਾ ਦਿਵਸ ਮੌਕੇ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦੇ ਬੱਚਿਆਂ ਨੂੰ 150 ਕਾਪੀਆਂ, ਪੈਨਸਿਲਾਂ ਅਤੇ ਰਬੜਾਂ ਅਦਿ ਵੰਡੇ ਗਏ। ਇਸ ਮੌਕੇ ਇਲਾਕਾ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਸੰਸਥਾ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਅੱਜ ਬੱਚਿਆਂ ਦੀ ਇਹ ਮੱਦਦ ਕੀਤੀ ਗਈ ਹੈ ਸ਼ਲਾਘਾਯੋਗ ਹੈ ਅਸੀਂ ਉਮੀਦ ਕਰਦੇ ਹਾਂ ਕਿ ਇਨਾਂ ਬੱਚਿਆਂ ਦਾ ਸਾਥ ਭਵਿੱਖ ਵਿਚ ਵੀ ਇਸੇ ਤਰਾਂ ਮਿਲਦਾ ਰਹੇਗਾ। ਇਸ ਮੌਕੇ ਸੰਸਥਾ ਵਲੰਟੀਅਰ ਨੀਤੂ ਸ਼ਰਮਾ ਨੇ ਸਿੱਖਿਆ ਦੇ ਮਹੱਤਵ ਬਾਰੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਸਾਡੇ ਜੀਵਨ ਦੇ ਹਨੇਰੇ ਨੂੰ ਸੂਰਜ ਦੇ ਪ੍ਰਕਾਸ਼ ਦੀ ਤਰਾਂ ਰੌਸ਼ਨ ਕਰਦੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਬੱਚਾ ਆਰਥਿਕ ਤੰਗੀ ਕਾਰਨ ਪੜ ਨਹੀਂ ਸਕਦਾ ਤਾਂ ਸਾਡੀ ਸੰਸਥਾ ਉਸ ਬੱਚੇ ਨੂੰ ਪੜਨ ਵਿਚ ਮੱਦਦ ਕਰਦੀ ਹੈ। ਇਸ ਮੌਕੇ ਬੱਚਿਆਂ ਨੇ ਵਾਅਦਾ ਕੀਤਾ ਕਿ ਉਹ ਪੜਨਗੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਯੂਥ ਵਲੰਟੀਅਰ ਰਮਾ ਬਿੰਦਲ, ਸੁਖਵੀਰ ਕੌਰ, ਪ੍ਰੇਮ ਅਤੇ ਹੋਰ ਮੈਂਬਰਾਂ ਹਾਜਰ ਸਨ।