3.1 C
United Kingdom
Sunday, March 8, 2026

More

    ਸਮਾਰਟ ਸਕੂਲ ਬਨਾਉਣ ‘ਚ ਯੋਗਦਾਨ ਪਾਉਣ ਵਾਲੇ ਦਾਨੀਆਂ ਤੇ ਸੰਸਥਾਵਾਂ ਨੂੰ ਸਿੱਖਿਆ ਵਿਭਾਗ ਸਨਮਾਨਿਤ ਕਰੇਗਾ

    ਚੰਡੀਗੜ੍ਹ, 11 ਸਤੰਬਰ ( ਰਾਜਿੰਦਰ ਭਦੌੜੀਆ )
    ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਸਮਾਰਟ ਸਕੂਲ ਨੀਤੀ ਹੇਠ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਨ ਦਾ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ।
    ਇਸ ਦੀ ਜਾਣਕਾਰੀ ਦਿੰਦੇ ਹੋੲ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਸਾਰੀਆਂ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲਾਂ ਦੀ ਬਿਹਤਰੀ ਲਈ ਯੋਗਦਾਨ ਪਾਉਣ ਬਦਲੇ ਉਨ੍ਹਾਂ ਨੂੰ ਸਨਮਾਨਤ ਕੀਤਾ ਜਾ ਸਕੇ। ਸੂਚੀ 15 ਸਤੰਬਰ ਤੱਕ ਤਿਆਰ ਕਰਕੇ ਭੇਜਣ ਵਾਸਤੇ ਆਖਿਆ ਗਿਆ ਹੈ।
    ਬੁਲਾਰੇ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਬਨਾਉਣ ਦੀ ਇਸ ਮੁਹਿੰਮ ਵਿੱਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਨੇ ਵਢਮੁੱਲਾ ਯੋਗਦਾਨ ਪਾਇਆ ਹੈ ਅਤੇ ਵਿਭਾਗ ਵੱਲੋਂ ਇਨ੍ਹਾਂ ਨੂੰ ਸਮੇਂ ਸਮੇਂ ਸਨਮਾਨਿਤ ਵੀ ਕੀਤਾ ਗਿਆ ਹੈ ਪਰ ਅਜੇ ਤੱਕ ਸਭਨਾਂ ਵਿਅਕਤੀਆਂ ਨੂੰ ਸਨਮਾਨਿਤ ਨਹੀਂ ਕੀਤਾ ਜਾ ਸਕਿਆ। ਇਸ ਕਰਕੇ ਹੀ ਵਿਭਾਗ ਨੇ ਦਾਨੀ ਸੱਜਨਾਂ ਅਤੇ ਸੰਸਥਾਵਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਸਭਨਾ ਵਿਅਕਤੀਆਂ ਦਾ ਸਨਮਾਨ ਕੀਤਾ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!