ਪੰਜਾਬ ਸਰਕਾਰ ਮੰਨੀਆਂ ਮੰਗਾਂ ਪਹਿਲ ਦੇ ਆਧਾਰ ਤੇ ਲਾਗੂ ਕਰੇ ਮਹਿਲ ਕਲਾਂ 14 ਸਤੰਬਰ (ਜਗਸੀਰ ਸਿੰਘ ਸਹਿਜੜਾ) ਪਿਛਲੇ ਸਾਲ ਦੋਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਹਿਰ ਬਠਿੰਡਾ ਵਿਖੇ ਪਰਾਲੀ ਨੂੰ ਅੱਗ ਲਾਉਣ ਦੇ ਖਿਲਾਫ ਲੜੇ ਜਾ ਰਹੇ ਸੰਘਰਸ਼ ਦੌਰਾਨ ਕਿਸਾਨ ਜੱਗਾ ਸਿੰਘ ਕੋਸਾ ਕੋਟਲਾ ਦੇ ਸਹੀਦ ਹੋ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਉਪਰ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਸਹੀਦ ਕਿਸਾਨ ਪਰਿਵਾਰ ਨੂੰ ਨੌਕਰੀ ਦੇਣ ਤੇ ਕਰਜਾ ਮੁਆਫ ਕਰਨ ਦੇਐਲਾਨ ਕੀਤਾ ਸੀ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਜਮੀਨਾਂ ਤੇ ਰੋਡ ਅੈਟਰੀਆ ਰੱਦ ਕਰਨ ਦੀਆਂ ਮੰਨੀਆਂ ਮੰਗਾਂ ਨੂੰ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪਿੰਡ ਸਹਿਜੜਾ ਦੇ ਬੱਸ ਸਟੈਂਡ ਉੱਪਰ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਸ਼ਹੀਦ ਪਰਿਵਾਰ ਨਾਲ ਕੀਤੇ ਵਾਅਦੇ ਅਨੁਸਾਰ ਮੰਨੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪੂਰੀਆਂ ਕਰਨ ਦੀ ਮੰਗ ਕੀਤੀ ਇਸ ਮੌਕੇ ਬੀ ਕੇ ਯੂ ਸਿੱਧੂਪੁਰ ਦੇ ਜਿਲਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲਮਾਜਰਾ ,ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਸਹਿਜੜਾ, ਜਨਰਲ ਸਕੱਤਰ ਨਛੱਤਰ ਸਿੰਘ ਸਹੌਰ ਨੇ ਕਿਹਾ ਕਿ ਜੇਕਰ ਕੇਂਦਰ ਤੇ ਰਾਜ ਸਰਕਾਰਾਂ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀਆਂ ਹੋਣ ਤਾਂ ਕਿਸਾਨਾਂ ਨੂੰ ਸੰਘਰਸ਼ ਨਾ ਕਰਨੇ ਪੈਣ ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲੈ ਕੇ ਸਰਮਾਏਦਾਰ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਦੇ ਤੁਲੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਜਥੇਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜਥੇਬੰਦਕ ਹੋ ਕੇ ਸੰਘਰਸ਼ ਲੜ ਕੇ ਹੀ ਕਿਸਾਨ ਆਪਣੇ ਹੱਕ ਪ੍ਰਾਪਤ ਕਰ ਸਕਦੇ ਹਨ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਕਿਸਾਨਾਂ ਦੇ ਹਿੱਤਾਂ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਜੱਗਾ ਸਿੰਘ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਮੰਨੀਆਂ ਮੰਗਾਂ ਅੱਜ ਤੱਕ ਲਾਗੂ ਨਹੀਂ ਕੀਤੀਆ ਗਈਆਂ ਸਗੋ ਇਸ ਦੇ ਉਲਟ ਜਿਲਾ ਬਠਿੰਡਾ ਵਿਖੇ ਜ਼ਿਲ੍ਹਾ ਹੈੱਡਕੁਆਟਰ ਤੇ 8 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕਿਸਾਨਾਂ ਦੇ ਹੱਕਾਂ ਖਾਤਰ ਦਿੱਤੇ ਜਾ ਰਹੇ ਧਰਨੇ ਦੌਰਾਨ ਸੰਘਰਸ਼ ਕਰ ਰਹੇ 200 ਅਣਪਛਾਤੇ ਕਿਸਾਨਾਂ ਦੇ ਨਾਮ ਤੇ ਵੀ ਪਰਚੇ ਦਰਜ ਕੀਤੇ ਗਏ ਹਨ ਉਕਤ ਆਗੂਆਂ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਜੱਗਾ ਸਿੰਘ ਦੇ ਪਰਿਵਾਰ ਨੂੰ ਮੰਨੀਆਂ ਮੰਗਾਂ ਪਹਿਲ ਦੇ ਆਧਾਰ ਤੇ ਪੂਰੀਆਂ ਕਰਨ ਅਤੇ ਅਣਪਛਾਤੇ ਕਿਸਾਨਾਂ ਉੱਪਰ ਦਰਜ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਇਸ ਮੌਕੇ ਪਿੰਡ ਸਹਿਜੜਾ ਇਕਾਈ ਦੇ ਪ੍ਰਧਾਨ ਕੁਲਦੀਪ ਸਿੰਘ ਬਾਜਵਾ, ਮਨਜੀਤ ਸਿੰਘ ਸਹਿਜੜਾ ,ਨੰਬਰਦਾਰ ਅਜਮੇਰ ਸਿੰਘ ,ਖਜਾਨਚੀ ਜੋਰਾ ਸਿੰਘ ਬਾਜਵਾ ,ਨੇਕਦਰਸਨ ਸਿੰਘ ਧਾਲੀਵਾਲ, ਸਿੰਦਰ ਸਿੰਘ ਬਾਜਵਾ, ਤਰਸੇਮ ਸਿੰਘ ਧਾਲੀਵਾਲ, ਹਾਕਮ ਸਿੰਘ ਪਰਮਜੀਤ ਸਿੰਘ ,ਤਰਸੇਮ ਸਿੰਘ ,ਨਿਰਮਲ ਸਿੰਘ ਨਛੱਤਰ ਸਿੰਘ, ਗੁਰਚਰਨ ਸਿੰਘ ,ਤਾਰਾ ਸਿੰਘ ,ਦਲੀਪ ਸਿੰਘ ,ਮੋਹਨ ਸਿੰਘ ,ਬਲਜਿੰਦਰ ਸਿੰਘ ਸੁਖਵਿੰਦਰ ਸਿੰਘ ,ਰਣਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਕਿਸਾਨ ਆਗੂ ਤੇ ਵਰਕਰ ਵੀ ਹਾਜ਼ਰ ਸਨ।