3.1 C
United Kingdom
Sunday, March 8, 2026

More

    ਘੁੰਨਸ ਦੀ ਅਗਵਾਈ ‘ਚ ਨੌਜਵਾਨ ਸ਼ਿਅਦ ‘ਚ ਸ਼ਾਮਿਲ

    ਮਹਿਲ ਕਲਾਂ 14 ਸਤੰਬਰ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਹਲਕਾ ਮਹਿਲ ਕਲਾਂ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਕਾਲਾਬੂਲਾ ਤੋਂ ਲਖਵਿੰਦਰ ਸਿੰਘ ਲੱਖੀ,ਅਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ ਸਿੰਘ ਸਮੁੱਚੀ ਜਥੇਬੰਦੀ ਦੀ ਪ੍ਰੇਰਨਾ ਸਦਕਾ ਨੌਜਵਾਨ ਲਖਵਿੰਦਰ ਸਿੰਘ,ਸੰਦੀਪ ਸਿੰਘ,ਮਿੰਟੂ ਸਿੰਘ,ਗਗਨ ਸਿੰਘ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਹਲਕਾ ਮਹਿਲ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਲਵੀਰ ਸਿੰਘ ਘੁੰਨਸ ਜੀ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।ਇਸ ਮੌਕੇ ਸੰਤ ਬਲਵੀਰ ਸਿੰਘ ਘੁੰਨਸ ਜੀ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਸੰਤ ਘੁੰਨਸ ਨੇ ਕਿਹਾ ਕਿ ਕਾਂਗਰਸ ਝੂਠੇ ਵਾਅਦਿਆਂ ਦੇ ਨਾਲ ਸੱਤਾ ਵਿੱਚ ਆਈ ਸੀ,ਕੋਈ ਵਾਅਦਾ ਪੂਰਾ ਨਹੀਂ ਕੀਤਾ। ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਨੌਜਵਾਨ ਵੱਡੀ ਗਿਣਤੀ ਵਿੱਚ ਕਾਂਗਰਸ ਅਤੇ ਆਪ ਨੂੰ ਛੱਡ ਕੇ ਧੜਾ ਧੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ।ਇਸ ਮੌਕੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਬੁੱਧੀਜੀਵੀ ਮੰਚ,ਦਵਿੰਦਰ ਸਿੰਘ ਬੀਹਲਾ ਐਨ.ਆਰ.ਆਈ ਤੇ ਸਮਾਜ ਸੇਵੀ,ਅਮਨਦੀਪ ਸਿੰਘ ਕਾਝਲਾ,ਪ੍ਰਗਟ ਸਿੰਘ ਲਾਡੀ ਜਲੂਰ,ਜਸਵਿੰਦਰ ਸਿੰਘ ਦੀਦਾਰਗੜ,
    ਤਰਨਜੀਤ ਸਿੰਘ ਦੁੱਗਲ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ,ਬੀਬੀ ਮਨਜੀਤ ਕੌਰ ਕਾਲਾਬੂਲਾ,ਬੀਬੀ ਰਣਜੀਤ ਕੁਮਾਰੀ ਦੀਦਾਰਗੜ ਬਲਵਿੰਦਰ ਸਿੰਘ ਬਾਦਸਾਹਪੁਰ,ਬਲਦੇਵ ਸਿੰਘ ਸਰਕਲ ਪ੍ਰਧਾਨ ਐਸ.ਸੀ ਵਿੰਗ ਤੇ ਪਿੰਡ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!