ਅਸ਼ੋਕ ਵਰਮਾ
ਬਠਿੰਡਾ, 18 ਸਤੰਬਰ।
ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਬਾਦਲ ਵਿਖੇ ਲਗਾਏ ਧਰਨੇ ਦੌਰਾਨ ਇੱਕ ਕਿਸਾਨ ਵੱਲੋਂ ਕੋਈ ਜ਼ਹਿਰੀਲੀ ਵਸਤੂ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਮੁੱਢਲੇ ਤੌਰ ਤੇ ਹਾਸਲ ਵੇਰਵਿਆਂ ਮੁਤਾਬਕ ਕਿਸਾਨ ਪ੍ਰੀਤਮ ਸਿੰਘ ਵਾਸੀ ਪਿੰਡ ਅੱਕਾਂਵਾਲੀ ਜਿਲ੍ਹਾ ਮਾਨਸਾ ਨੇ ਪੂਰੀ ਰਾਤ ਪ੍ਰੇਸ਼ਾਨੀ ਦੇ ਆਲਮ ਵਿਚ ਗੁਜ਼ਾਰੀ ਅਤੇ ਸਵੇਰੇ ਉੱਠਦਿਆਂ ਹੀ ਕੋਈ ਜ਼ਹਿਰੀਲੀ ਚੀਜ ਖਾ ਲਈ। ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕਿਸਾਨ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁੱਢਲੇ ਤੌਰ ਤੇ ਇਹੋ ਸ਼ੱਕ ਹੈ ਕਿ ਪ੍ਰੀਤਮ ਸਿੰਘ ਵੱਲੋਂ ਸਲਫਾਸ ਖਾਧੀ ਗਈ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।