9.8 C
United Kingdom
Monday, June 8, 2026

More

    ਬਾਬਾ ਫ਼ਰੀਦ ਕਾਲਜ ਵਿਖੇ ਬੀ.ਕਾਮ. ਦੇ ਨਤੀਜੇ ਰਹੇ ਸ਼ਾਨਦਾਰ

    ਅਸ਼ੋਕ ਵਰਮਾ
    ਬਠਿੰਡਾ,21ਸਤੰਬਰ। ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖ਼ਿੱਤੇ ਵਿੱਚ ਪ੍ਰਸਿੱਧ ਹੈ । ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ। ਇਸੇ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਕਾਮ. ਤੀਜਾ ਅਤੇ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਕਾਮ. ਤੀਜਾ ਸਮੈਸਟਰ (ਬੈਚ 2018-21) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਸਰਬਜੀਤ ਸਿੰਘ ਨੇ 86 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲੀ ਪੁਜ਼ੀਸ਼ਨ, ਗੋਰੀ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜੀ ਪੁਜ਼ੀਸ਼ਨ ਅਤੇ ਵਿਸ਼ੂ ਰਾਣੀ ਨੇ 83.2 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ ਹੈ।  
                            ਇਸੇ ਤਰਾਂ ਬੀ. ਕਾਮ. ਪੰਜਵਾਂ ਸਮੈਸਟਰ (ਬੈਚ 2017-20) ਦੇ ਅਕਾਦਮਿਕ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ  ਪੂਨਮ ਸ਼ਰਮਾ ਨੇ 82 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਰਿਆ ਨੇ 77.64 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਸਮਰੀਨ ਕੌਰ ਨੇ 77.45 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ, ਡੀਨ (ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ) ਅਤੇ ਕਾਮਰਸ ਵਿਭਾਗ ਦੇ ਮੁਖੀ ਨੇ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!