9.8 C
United Kingdom
Monday, June 8, 2026

More

    ਤਰਕਸ਼ੀਲ ਸੁਸਾਇਟੀ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ

    ਅਸ਼ੋਕ ਵਰਮਾ
    ਬਠਿੰਡਾ, 21 ਸਤੰਬਰ। ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮਾਨਸਾ ਨੇ ਕਿਸਾਨ ਅੰਦੋਲਨ ਦੇ 25 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ‘ਤੇ ਪੂਰਨ ਸਮਰਥਨ ਦਿੰਦਿਆਂ ਇਕਾਈ ਦੇ ਜੱਥੇਬੰਦਕ ਮੁਖੀ ਗੁਰਦੀਪ ਸਿੰਘ ਸਿੱਧੂ  ਅਤੇ ਮੀਡੀਆ ਵਿਭਾਗ ਦੇ ਮੁਖੀ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਏਅਰਪੋਰਟ ਰੇਲਵੇ ਤੋਂ ਬਾਅਦ ਲੋਕ ਵਿਰੋਧੀ ਆਰਡੀਨੈਂਸਾਂ ਨੂੰ ਰਾਜ ਸਭਾ ਵਿੱਚ ਪਾਸ ਕਰਾਕੇ ਇਹ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਅਤੇ ਆਮ ਲੋਕਾਂ ਦਾ ਗਲ ਘੁੱਟਣ ਤੇ ਉਤਾਰੂ ਹੈ। ਉਨਾਂ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਤਹਿਤ ਜਿੱਥੇ ਸਰਕਾਰ ਫਸਲਾਂ ਦੀ ਸਰਕਾਰੀ ਖਰੀਦ ਤੋਂ ਭੱਜ ਰਹੀ ਹੈ ਉੱਥੇ ਮੰਡੀ ਮਜਦੂਰਾਂ ਪੱਲੇਦਾਰਾਂ ਆੜਤੀਆਂ ਦੇ ਰੁਜਗਾਰ ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡ ਰਹੀ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੁਸਾਇਟੀ ਬਿਜਲੀ ਐਕਟ 2020,ਕਿਰਤ ਕਾਨੂੰਨਾਂ ਵਿੱਚ ਸੋਧਾਂ, ਲੋਕ ਵਿਰੋਧੀ ਕਾਲੇ ਕਾਨੂੰਨਾਂ ਦਾ ਡਟਵਾਂ ਵਿਰੋਧ ਕਰਦੀ ਹੈ ਤੇ ਬੰਦ ਦੇ ਸੱਦੇ ਨੂੰ ਸਫ਼ਲ ਕਰਨ ਆਪਣੇ ਮੈਂਬਰਾਂ ਸਮੇਤ ਪੰਜਾਬ ਭਰ ਵਿੱਚ ਲਾਏ ਮੋਰਚਿਆਂ ਵਿੱਚ ਸ਼ਮੂਲੀਅਤ ਕਰੇਗੀ। ਇਸ ਸਮੇਂ ਮਾ.ਗੁਰਪਿਆਰ ਕੋਟਲੀ, ਦਰਸਨ ਸਿੰਘ ਢਿੱਲੋਂ, ਕਿ੍ਰਸ਼ਨ ਮਾਨਬੀਬੜੀਆਂ, ਹਰਬੰਸ ਸਿੰਘ ਢਿੱਲੋਂ, ਡਾ. ਸੁਰਿੰਦਰ ਸਿੰਘ ,ਮਹਿੰਦਰਪਾਲ ਹਾਜਰ ਸਨ।   

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!