ਮਲੇਰਕੋਟਲਾ, 23 ਸਤੰਬਰ (ਥਿੰਦ)-ਕੇਂਦਰ ਸਰਕਾਰ ਵਲੋਂ ਲਿਆਂਦੇ ਨਵੇਂ ਕਿਸਾਨ ਮਾਰੂ ਬਿੱਲਾਂ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ, ਕਿਉਂਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ।ਸਿਰ ਚੜ੍ਹੇ ਕਰਜ਼ੇ ਕਾਰਨ ਕਿਸਾਨ ਮਜ਼ਬੂਰ ਹੋ ਕੇ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੈ।੨੫ ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿਚ ਕੇਂਦਰ ਸਰਕਾਰ ਨੂੰ ਇਹਨਾਂ ਕਾਲੇ ਬਿੱਲਾਂ ਨੂੰ ਰੱਦ ਕਰਨ ਲਈ ਮਜ਼ਬੂਰ ਕਰ ਦੇਵੇਗੀ।ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ ਤੇ ਕਿਸਾਨਾਂ ਦੇ ਹਰ ਸੰਘਰਸ਼ ਵਿਚ ਮੋਹਰੀ ਰੋਲ ਅਦਾ ਕਰੇਗੀ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡਵੋਕੇਟ ਸੁਖਚੈਨ ਸਿੰਘ ਭੂਦਨ ਨੇ ਕੀਤਾ ਤੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਵਜ਼ੀਰੀ ਤੋਂ ਅਸਤੀਫਾ ਦੇਣਾ ਕਿਸਾਨ ਹਿੱਤਾਂ ਦੀ ਰਾਖੀ ਕਰਦਾ ਹੈ।ਇਸ ਮੌਕੇ ਕੁਲਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਅਮਾਮਗੜ੍ਹ ਅਤੇ ਮੁਹੰਮਦ ਅਸ਼ਰਫ ਹਾਜਰ ਸਨ।