23.7 C
United Kingdom
Wednesday, June 24, 2026

More

    ਵਿਧਾਇਕਾ ਵੱਲੋਂ ਮੁਲਾਜ਼ਮ ਆਗੂਆਂ ਤੇ ਦਰਜ਼ ਕੇਸ ਰੱਦ ਕਰਨ ਦੀ ਮੰਗ

    ਅਸ਼ੋਕ ਵਰਮਾ
    ਬਠਿੰਡਾ, 27 ਸਤੰਬਰ।ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਆਪਣੀਆਂ ਹੱਕੀ ਮੰਗਾਂ ਲਈ ਬੀਤੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਦੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਤੇ ਦਰਜ਼ ਕੀਤੇ ਗਏ ਝੂਠੇ ਕੇਸਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਕੇਸ ਵਾਪਿਸ ਲੈਣ ਦੀ ਮੰਗ ਕੀਤੀ ਹੈ। ਪ੍ਰੋ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਹੈ ਜਿਸ ਕਰਕੇ ਅੱਜ ਕਿਸਾਨ, ਮਜ਼ਦੂਰ, ਨੌਜਵਾਨ, ਮੁਲਾਜ਼ਮ ਹਰ ਵਰਗ ਆਪਣੀਆਂ ਮੰਗਾਂ ਲਈ ਸੜਕਾਂ ਉੱਪਰ ਆ ਕੇ ਸੰਘਰਸ਼ ਕਰ ਰਹੇ ਹਨ।  ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਹਮਾਇਤ ਕਰਦੀ ਹੈ ਅਤੇ ਸੰਘਰਸ਼ ਕਰ ਰਹੇ ਲੋਕਾਂ ਦਾ ਸਾਥ ਜਾਰੀ ਰੱਖਣ ਦਾ ਭਰੋਸਾ ਵੀ ਦਿਵਾਇਆ।
                               ਉਨਾਂ ਕਿਹਾ ਕਿ ਬੀਤੇ ਦਿਨੀਂ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਤੇ ਝੂਠੇ ਕੇਸ ਦਰਜ਼ ਕਰਕੇ ਸੰਘਰਸ਼ੀ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਦੋਂਕਿ  ਹਰ ਨਾਗਰਿਕ ਨੂੰ ਆਪਣੀ ਗੱਲ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਵਾਜ਼ ਬੁਲੰਦ ਕਰਨ ਦਾ ਹੱਕ ਹੈ ਪਰ ਸੂਬਾ ਸਰਕਾਰ ਨੇ ਅਜਿਹਾ ਕਰਕੇ ਬੋਲਣ ਦੀ ਆਜ਼ਾਦੀ ਦੇ ਅਧਿਕਾਰ ਨੂੰ ਖੋਹਣ ਦੀ ਕੋਸ਼ਿਸ ਕੀਤੀ ਹੈ। ਉਹਨਾਂ ਕਿਹਾ ਕਿ ਚੋਣਾਂ ਸਮੇਂ ਕਾਂਗਰਸ ਸਰਕਾਰ ਨੇ ਚੋਣ ਵਾਅਦੇ ਕੀਤੇ ਸਨ ਜਿੰਨਾਂ ਬਾਰੇ ਲੱਗਭਗ ਚਾਰ ਸਾਲ ਦਾ ਸਮਾਂ ਪੂਰਾ ਹੋਣ ਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ ਪਰ ਮੁਲਾਜਮਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਪੁਲਿਸ ਜਬਰ ਕੀਤਾ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!