1.5 C
United Kingdom
Saturday, March 7, 2026

More

    ਬੈਲਜ਼ੀਅਮ ਦੀਆਂ ਸੰਗਤਾਂ ਵੱਲੋਂ ਭਾਈ ਰਵੀ ਸਿੰਘ ਦੀ ਸਿਹਤਯਾਬੀ ਲਈ ਅਰਦਾਸ

    ਈਪਰ,ਬੈਲਜ਼ੀਅਮ (ਪ੍ਰਗਟ ਸਿੰਘ ਜੋਧਪੁਰੀ) ਮਨੁੱਖਤਾ ਦੀ ਸੇਵਾ ਕਰ ਦੁਨੀਆਂ ਭਰ ਵਿੱਚ ਸਿੱਖਾਂ ਦਾ ਨਾਂਮ ਰੌਸਨ ਕਰ ਰਹੇ ਖਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ ਵੀ ਕਰੋਨਾਂ ਬਿਮਾਰੀ ਦਾ ਸ਼ਿਕਾਰ ਹੋ ਗਏ ਹਨ। ਵਿਸ਼ਵ ਭਰ ਵਿੱਚਲੇ ਉਹਨਾਂ ਦੇ ਚਾਹੁਣ ਵਾਲਿਆਂ ਵੱਲੋਂ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਬੈਲਜ਼ੀਅਮ ਵਿੱਚਲੀਆਂ ਸਿੱਖ ਸੰਗਤਾਂ ਵੱਲੋਂ ਗੁਰਦਵਾਰਾ ਸਿੰਘ ਸਭਾ ਕਨੋਕੇ ਹੀਸਟ ਵਿਖੇ ਬੁੱਧਵਾਰ ਦੇ ਹਫਤਾਵਾਰੀ ਦੀਵਾਨਾਂ ਸਮੇਂ ਭਾਈ ਰਵੀ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਤਾਂ ਕਿ ਉਹ ਜਲਦੀ ਤੰਦਰੁਸਤ ਹੋ ਮੁੜ ਮਨੁੱਖਤਾ ਦੀ ਸੇਵਾ ਵਿੱਚ ਜੁੜ ਸਕਣ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!