19.8 C
United Kingdom
Sunday, September 6, 2026

More

    ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਦੋ ਰੇਲ-ਰੋਕੋ ਅੰਦੋਲਨ ਵੀਰਵਾਰ ਤੋਂ

    ਅਸ਼ੋਕ ਵਰਮਾ                                                                              
     ਚੰਡੀਗੜ, 30 ਸਤੰਬਰ 2020।  : ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਵੀਰਵਾਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ- (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਰੇਲਵੇ-ਲਾਇਨਾਂ ‘ਤੇ ਲੱਗਣ ਵਾਲ਼ੇ ਧਰਨਿਆਂ  ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮਿ੍ਰਤਸਰ, ਸੁਖਪਾਲ ਨੰਨੂ, ਫਿਰੋਜਪੁਰ ਅਤੇ ਸੋਮ ਨਾਥ, ਫਗਵਾੜਾ ਦੇ ਘਰਾਂ ਤੇ ਦਫਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪਿੰਡ ਇਕਾਈਆਂ ਵੱਲੋਂ ਲੰਗਰ ਲਈ ਘਰੋ-ਘਰੀਂ ਰਸਦ ਇਕੱਠੀ ਕੀਤੀ ਗਈ ਹੈ ਅਤੇ ਨੁੱਕੜ-ਨਾਟਕਾਂ, ਸੰਗੀਤ-ਮੰਡਲੀਆਂ ਅਤੇ ਗੱਡੀਆਂ ਤੇ ਮਾਰਚਾਂ ਰਾਹੀਂ ਪ੍ਰਚਾਰ ਕਰਦਿਆਂ ਲੋਕਾਂ ਨੂੰ ਅੰਦੋਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਅੰਬਾਨੀਆਂ-ਅਡਾਨੀ ਸਮੇਤ ਸਮੂਹ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਦੇ ਬਾਈਕਾਟ ਦੇ ਸੱਦੇ ਨੂੰ ਹੋਰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨਾਂ ਦੱਸਿਆ ਕਿ ਪਿੰਡਾਂ ਦੀਆਂ ਗ੍ਰਾਮ-ਸਭਾਵਾਂ ਵੱਲੋਂ ਰਾਸ਼ਟਰਪਤੀ ਨੂੰ ਮਤੇ ਭੇਜਣੇ ਵੀ ਜਾਰੀ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!