4.4 C
United Kingdom
Saturday, March 7, 2026

More

    ਅਮਰਗੜ੍ਹ ਬਲਾਕ ਵਿੱਚ ਹੁਣ ਤੱਕ 202 ਮਰੀਜ਼ ਹੋਏ ਸਿਹਤਯਾਬ

    ਪਿੰਡ ਭੜੀਮਾਨਸਾ ਵਿਖੇ ਕੋਵਿਡ-19 ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ
    ਕੋਰੋਨਾ ਟੈਸਟ ਕਰਵਾਉਣ ਲਈ ਡਰ ਅਤੇ ਅਫਵਾਹਾਂ ਤੋਂ ਬਚਣ ਦਾ ਦਿੱਤਾ ਸੁਨੇਹਾ

    ਮਲੇਰਕੋਟਲਾ (ਜਮੀਲ ਜੌੜਾ): ਮਿਸ਼ਨ ਫਤਿਹ ਅਧੀਨ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਕਮਿਊਨਟੀ ਹੈਲਥ ਸੈਂਟਰ ਅਮਰਗੜ੍ਹ ਡਾ ਸੰਜੈ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਕੋਵਿਡ ਨੋਡਲ ਅਫ਼ਸਰ ਰਣਬੀਰ ਸਿੰਘ ਢੰਡੇ ਦੀ ਅਗਵਾਈ ਹੇਠ ਅੱਜ ਪਿੰਡ ਭੜੀਮਾਨਸਾ ਵਿਖੇ ਕੋਵਿਡ ਸੈਂਪਲਿੰਗ ਕੈਂਪ ਲਗਾਇਆ ਗਿਆ । ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਸਿੱਧੂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਕੈਂਪ ਵਿੱਚ ਕਮਿਊਨਟੀ ਹੈਲਥ ਅਫ਼ਸਰ ਡਾ ਕੁਸਮ ਬੱਗਾ ਅਤੇ ਹਰਜੀਤ ਕੌਰ ਦੀ ਟੀਮ ਨੇ ਲੋਕਾਂ ਦੇ ਕਰੋਨਾ ਦੀ ਜਾਂਚ ਲਈ ਸੈਂਪਲ ਲਏ। ਇਸ ਕੈਂਪ ਨੂੰ ਸਫਲ ਕਰਨ ਲਈ ਪਿੰਡ ਦੇ ਸਰਪੰਚ ਯੂਸੁਫ਼ ਖਾਨ ਅਤੇ ਮੈਂਬਰ ਗੁਰਜੰਟ ਸਿੰਘ ਨੇ ਸਿਹਤ ਟੀਮ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਕਰੋਨਾ ਟੈਸਟ ਕਰਵਾਉਣ ਵਾਸਤੇ ਉਤਸ਼ਾਹਿਤ ਕੀਤਾ। ਉਹਨਾਂ ਨੇ ਡਰ ਅਤੇ ਅਫਵਾਹਾਂ ਤੋਂ ਬਚਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਹਰ ਪਿੰਡ ਦੀ ਪੰਚਾਇਤ ਨੂੰ ਆਪੋ ਆਪਣੇ ਪਿੰਡਾਂ ਵਿੱਚ ਇਹੋ ਜਿਹੇ ਕੈਂਪ ਲਗਾਵਾਉਣੇ ਚਾਹੀਦੇ ਹਨ ਤਾਂ ਜੋ ਕਰੋਨਾ ਮਹਾਂਮਾਰੀ ਤੇ ਜਿੱਤ ਹਾਸਲ ਕੀਤੀ ਜਾ ਸਕੇ।ਉਹਨਾਂ ਨੇ ਇਲਾਕੇ ਦੀਆਂ ਪੰਚਾਇਤਾਂ ਅਤੇ ਕਲੱਬਾਂ ਨੂੰ ਵੀ ਅਪੀਲ ਕੀਤੀ ਕਿ ਸਿਹਤ ਵਿਭਾਗ ਦਾ ਪੂਰਾ ਸਾਥ ਦੇ ਕੇ ਆਪੋ ਆਪਣੇ ਪਿੰਡਾਂ ਵਿੱਚ ਲਗਾਏ ਜਾ ਰਹੇ ਕਰੋਨਾ ਜਾਂਚ ਕੈਂਪਾਂ ਵਿੱਚ ਵੱਧ ਤੋਂ ਵੱਧ ਕਰੋਨਾ ਦੀ ਜਾਂਚ ਕਰਵਾਉਣ ਤਾਂ ਜੋ ਮਰੀਜ ਦੀ ਸਮੇਂ ਸਿਰ ਸਾਂਭ ਸੰਭਾਲ ਹੋ ਸਕੇ।
    ਸਰਪੰਚ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਭਵਿੱਖ ਵਿੱਚ ਲੱਗਣ ਵਾਲੇ ਸਿਹਤ ਕੈਂਪਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਨੇ ਅਫਵਾਹਾਂ ਤੋਂ ਬਚਣ ਦਾ ਹੋਕਾ ਦਿੰਦਿਆਂ ਕਿਹਾ ਕਿ ਸਮਾਜ ਦੇ ਭਲੇ ਲਈ ਸਾਨੂੰ ਸਭ ਨੂੰ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਕਰੋਨਾ ਮਹਾਂਮਾਰੀ ਉਪਰ ਫਤਿਹ ਪਾਈ ਜਾ ਸਕੇ।
    ਉਨ੍ਹਾਂ ਦੱਸਿਆ ਕਿ ਕਮਿਊਨਟੀ ਹੈਲਥ ਸੈਂਟਰ ਅਮਰਗੜ੍ਹ ਬਲਾਕ ਵਿੱਚ ਹੁਣ ਤੱਕ 234 ਵਿਅਕਤੀ ਕਰੋਨਾ ਪੀੜਿਤ ਹੋਏ ਜਿਨ੍ਹਾਂ ਵਿੱਚੋ 202 ਠੀਕ ਹੋ ਚੁੱਕੇ ਹਨ। ਐਕਟਿਵ ਕੇਸਾਂ ਦੀ ਗਿਣਤੀ 21 ਹੈ।ਇਸ ਮੌਕੇ ਕੈਂਪ ਵਿੱਚ ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਰਾਜਵਿੰਦਰ ਕੌਰ ਸੇਹਕੇ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!