3.1 C
United Kingdom
Sunday, March 8, 2026

More

    ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਦੇ ਵਿਰੋਧ ‘ਚ ਰਿਲਾਇੰਸ ਪੰਪ ਅੱਗੇ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ

    ਮਾਲੇਰਕੋਟਲਾ,02 ਅਕਤੁਬਰ (ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ) ਵੱਲੋਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਰਿਲਾਇੰਸ ਪੰਪ ਅੱਗੇ ਲਾਇਆ ਦਿਨ ਰਾਤ ਦਾ ਧਰਨਾ ਦੂਜੇ ਦਿਨ ਦਾਖਲ ਜਿਸ ਵਿੱਚ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸਮੂਲੀਅਤ ਕੀਤੀ। ਮੋਰਚੇ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਹਥਨ, ਮੇਜਰ ਸਿੰਘ ਹਥਨ, ਸਰਬਜੀਤ ਸਿੰਘ ਭੁਰਥਲਾ, ਕੁਲਵਿੰਦਰ ਸਿੰਘ ਭੂਦਨ, ਦਰਸ਼ਨ ਸਿੰਘ ਰਟੋਲਾ, ਦਰਸ਼ਨ ਸਿੰਘ ਰਟੋਲਾ, ਮੇਜਰ ਸਿੰਘ ਹਥਨ, ਮੇਜਰ ਸਿੰਘ ਹਥਨ, ਚਰਨਜੀਤ ਸਿੰਘ ਹਥਨ, ਦਰਸ਼ਨ ਸਿੰਘ ਰਟੋਲਾ, ਨਰਿੰਦਰਪਾਲ ਸਿੰਘ ਬੜੈਚ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਜਿੱਥੇ ਕੇਂਦਰ ਸਰਕਾਰ ਦੇ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ ਉਥੇ ਹੀ ਪੰਜਾਬ ਵਿੱਚ ਕਾਰੋਬਾਰੀ ਅਦਾਰਿਆਂ ਉਪਰ ਕਾਬਜ ਮਲਟੀ-ਨੈਸ਼ਨਲ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਜੋ ਕਿ ਲੋਕਾਂ ਦੀ ਬੇਕਿਰਕ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿਸਾਨਾਂ ਜਥੇਬੰਦੀਆਂ ਟੋਲ ਪਲਾਜੇ, ਕਾਰਪੋਰੇਟ ਮਾਲਜ, ਰੇਲ ਮਾਰਗ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰੇਗੀ। ਉਨ੍ਹਾਂ ਦੱਸਿਆ ਕਿ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਦਿਨ ਰਾਤ ਦਾ ਮੋਰਚਾ ਲਾ ਕੇ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ‘ਚ ਜਦੋਂ ਦੀ ਭਾਜਪਾ ਸੱਤਾ ਵਿੱਚ ਆਈ ਹੈ ਲੋਕਤੰਤਰ ਖਤਮ ਹੋ ਗਿਆ ਹੈ ਅਤੇ ਲੋਕਾਂ ਤੇ ਕਾਲੇ ਕਾਨੂੰਨ ਥੋਪੇ ਜਾਣ ਲੱਗ ਹਨ, ਹੁਣ ਕੇਂਦਰ ਸਰਕਾਰ ਨੇ ਪਾਸ ਕੀਤੇ ਖੇਤੀ ਕਾਨੂੰਨ ਲਾਗੂ ਹੋ ਜਾਣ ਕਾਰਨ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜਮੀਨਾਂ ਤੇ ਕਾਬਜ਼ ਹੋ ਜਾਣਗੇ, ਜਦੋਂ ਕਿ ਦੇਸ਼ ਦਾ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀਆਂ ਦਾ ਸਿਕਾਰ ਹੋ ਕੇ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!