3.5 C
United Kingdom
Sunday, March 8, 2026

More

    ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮਾਰਿਆ ਗਿਆ ਕਿਸਾਨੀ ਦੇ ਹੱਕ ਵਿੱਚ ਹਾਅ ਦਾ ਨਾਅਰਾ

    ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)

    ਭਾਰਤ ਸਰਕਾਰ ਵੱਲੋਂ ਕਾਨੂੰਨ ਬਣਾਏ ਗਏ ਖੇਤੀ ਬਿਲਾਂ ਦੇ ਵਿਰੋਧ ਵਿੱਚ ਜਗ੍ਹਾ ਜਗ੍ਹਾ ਰੋਸ ਪ੍ਰਦਰਸ਼ਨ ਹੋ ਰਹੇ ਹਨ। ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਵੱਲੋਂ ਵੀ ਕਿਸਾਨੀ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ ਹੈ। ਸਕਾਟਲੈਂਡ ਦੇ ਸਹਿਰ ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਭਾਇਆ ਸਿੰਘ ਮਹਿਮੀ, ਭਾਈਚਾਰੇ ਦੇ ਆਗੂ ਦਲਜੀਤ ਸਿੰਘ ਦਿਲਬਰ, ਬਾਬਾ ਬੁੱਢਾ ਜੀ ਦਲ ਦੇ ਆਗੂ ਹਰਜੀਤ ਸਿੰਘ ਖਹਿਰਾ, ਮੱਖਣ ਸਿੰਘ ਵੱਲੋਂ ਆਪਣੀਆਂ ਤਕਰੀਰਾਂ ਦੌਰਾਨ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕਿਸਾਨ ਸਰਕਾਰ ਦੇ ਇਹਨਾਂ ਬਿਲਾਂ ਨੂੰ ਪ੍ਰਵਾਨ ਨਹੀਂ ਕਰ ਰਹੇ ਤਾਂ ਉਹਨਾਂ ਸਿਰ ਮੱਲੋਮੱਲੀ ਬਿਲ ਥੋਪਣੇ ਵੀ ਸਿਆਣਪ ਵਾਲੀ ਗੱਲ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਉਹ ਖੁਦ ਕਿਰਸਾਨੀ ਪਿਛੋਕੜ ਵਾਲੇ ਹੋਣ ਕਰਕੇ ਕਿਸਾਨ ਦਾ ਦੁੱਖ ਦਰਦ ਜਾਣਦੇ ਹਨ ਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਹੀ ਖੜ੍ਹਾਂਗੇ। ਉਹਨਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਸਚਮੁੱਚ ਹੀ ਕਿਸਾਨੀ ਦੀ ਬਿਹਤਰੀ ਲਈ ਸੁਹਿਰਦ ਹੈ ਤਾਂ ਇਹਨਾਂ ਬਿਲਾਂ ਸੰਬੰਧੀ ਪੁਨਰ ਵਿਚਾਰ ਕਰੇ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!