ਅਸ਼ੋਕ ਵਰਮਾ
ਮਾਨਸਾ,6ਅਕਤੂਬਰ2020। ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕਰਕੇ ਉਸ ਤੋਂ 315 ਬੋੋਰ ਦਾ ਦੇਸੀ ਪਿਸਤੌਲ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਐਸ.ਐਸ.ਪੀ. ਮਾਨਸਾ ਦੱਸਿਆ ਕਿ ਮਾਨਸਾ ਦੇ ਥਾਣਾ ਜੋਗਾ ਪੁਲਿਸ ਨੇ ਮਹਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਅਕਲੀਆਂ ਨੂੰ ਗਿ੍ਰਫਤਾਰ ਕਰਕੇ ਇਹ ਸਫਲਤਾ ਹਾਸਲ ਕੀਤੀ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਆਕਲੀਆ ਕੋਲ ਚੈਕਿੰਗ ਕਰ ਰਹੀ ਸੀ ਤਾਂ ਅੱਗਿਓਂ ਆ ਰਹੇ ਇੱਕ ਵਿਅਕਤੀ ਨੇ ਪੁਲਿਸ ਟੀਮ ਨੂੰ ਦੇਖ ਕੇ ਟਲਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸਨੇ ਆਪਣਾ ਨਾਮ ਮਹਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਅਕਲੀਆਂ ਦੱਸਿਆ।
ਉਨਾਂ ਦੱਸਿਆ ਕਿ ਮੁਲਜਮ ਤੋਂ 315 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਜਿੰਦਾ ਰੌਂਦ ਬਰਾਮਦ ਹੋਏ ਹਨ। ਪੁਲਿਸ ਨੇ ਥਾਣਾ ਜੋਗਾ ’ਚ ਅਸਲਾ ਐਕਟ ਦਾ ਕੇਸ ਦਰਜ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮ ਨੇ ਮੁਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਕਰੀਬ ਤਿੰਨ ਸਾਲ ਪਹਿਲਾਂ ਬੁੱਢਾ ਦਲ (ਨਿਹੰਗ ਸਿੰਘ) ਦੇ ਜਥੇਦਾਰ ਬਹਾਦਰ ਸਿੰਘ ਵਾਸੀ ਬੋਪਾਰਾਏ ਜਿਸ ਦੀ 2 ਸਾਲ ਪਹਿਲਾਂ ਮੌਤ ਹੋੋ ਚੁੱਕੀ ਹੈ, ਤੋਂ ਆਪਣੀ ਖਰੀਦਿਆ ਸੀ ਜੋ ਉਸ ਨੇ ਆਪਣੀ ਸੁਰੱਖਿਆ ਲਈ ਰੱਖਿਆ ਹੋਇਆ ਸੀ। ਐਸਐਸਪੀ ਨੇ ਦੱਸਿਆ ਕਿ ਮੁਲਜਮ ਦਾ ਰਿਮਾਂਡ ਲਿਆ ਜਾਏਗਾ ਅਤੇ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।