12.5 C
United Kingdom
Tuesday, September 8, 2026

More

    ਡੀਸੀ ਬਠਿੰਡਾ ਵੱਲੋਂ ਪਰਾਲੀ ਪ੍ਰਤੀ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ

    ਅਸ਼ੋਕ ਵਰਮਾ
    ਬਠਿੰਡਾ,7ਅਕਤੂਬਰ2020: ਡਿਪਟੀ ਕਮਿਸ਼ਨਰ  ਬਠਿੰਡਾ ਬੀ ਸ੍ਰੀਨਿਵਾਸਨ ਨੇ ਇੱਥੇ 3 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪ੍ਰਚਾਰ ਵੈਨਾਂ ਜ਼ਿਲੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕਰਨਗੀਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
    ਪ੍ਰਚਾਰ ਵੈਨਾਂ ਨੂੰ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ 3 ਹਫਤਿਆਂ ਵਿੱਚ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਪ੍ਰਚਾਰ ਕਰਨ ਜਾਣਗੀਆ। ਇਨਾਂ ਵੈਨਾਂ ਵੱਲੋਂ ਘੱਟੋ-ਘੱਟ 3-3 ਵਾਰ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀ ਸੰਭਾਲ ਕਰਨ ਅਤੇ ਕਣਕ ਦੀ ਬਿਜਾਈ ਸਿੱਧੀ ਹੈਪੀ ਸੀਡਰ ਰਾਹੀਂ ਕਰਨ ਨੂੰ ਤਰਜ਼ੀਹ ਦੇਣ।
    ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ.ਬਹਾਦਰ ਸਿੰਘ ਨੇ ਦੱਸਿਆ ਕਿ ਇਨਾਂ ਪ੍ਰਚਾਰ ਵੈਨਾਂ ‘ਤੇ ਲਾਊਡ ਸਪੀਕਰ ਚਲਾ ਕੇ ਆਡੀਓ ਰਾਹੀਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਉਹ ਮੰਡੀਆ ਵਿੱਚ ਸੁੱਕਾ ਝੋਨਾ ਹੀ ਲੈ ਕੇ ਵੇਚਣ ਲਈ ਜਾਣ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਹਿਤ ਲਿਟਰੇਚਰ ਦੀ ਵੀ ਵੰਡ ਕੀਤੀ ਜਾਵੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!