
ਅੰਮ੍ਰਿਤਸਰ,(ਰਾਜਿੰਦਰ ਰਿਖੀ)
ਪਾਕਿਸਤਾਨ ਨਾਲ ਲੱਗਦੀ ਸਰਹੱਦ ਤੇ ਵਸੇ ਭਿੱਖੀਵਿੰਡ ਦੇ ਵਸਨੀਕ ਕਾਮਰੇਡ ਬਲਵਿੰਦਰ ਸਿੰਘ ਜਿਸ ਨੂੰ ਕਾਲੇ ਦਿਨਾਂ ਦੌਰਾਨ ਸਰਕਾਰ ਵੱਲੋਂ ਬਹਾਦਰੀ ਨਾਲ ਮੁਕਾਬਲਾ ਕਰਨ ਤੋਂ ਬਾਅਦ ਸਰਕਾਰ ਵੱਲੋਂ ਸ਼ੌਰੀਆ ਚੱਕਰ ਦਾ ਸਨਮਾਨ ਦਿੱਤਾ ਗਿਆ ਸੀ, ਦੀ ਅੱਜ ਸਵੇਰੇ ਅਣਪਛਾਤਿਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਜਦੋਂ ਉਹ ਘਰ ਵਿੱਚ ਮੌਜੂਦ ਸੀ । ਸੂਚਨਾ ਮਿਲਣ ਤੇ ਪੰਜਾਬ ਪੁਲਸ ਦੇ ਅਧਿਕਾਰੀ ਮੌਕੇ ਤੇ ਪੁੱਜ ਗਏ ਹਨ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ । ਕਾਮਰੇਡ ਬਲਵਿਦਰ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ ਵੀ ਉਸ ਤੇ ਹਮਲਾ ਹੋਇਆ ਸੀ ।ਪਰ ਉਸ ਦੀ ਸੁਰੱਖਿਆ ਕੁਝ ਸਮਾਂ ਪਹਿਲਾਂ ਸਰਕਾਰ ਵੱਲੋਂ ਵਾਪਸ ਲੈ ਲਈ ਗਈ ਸੀ । ਉਨ੍ਹਾਂ ਸ਼ੰਕਾ ਜ਼ਾਹਰ ਕੀਤੀ ਕਿ ਇਹ ਅੱਤਵਾਦੀ ਹਮਲਾ ਹੋ ਸਕਦਾ ਹੈ ਕਿਉਂਕਿ ਬਲਵਿੰਦਰ ਨੇ ਕਈ ਚੋਟੀ ਦੇ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰਿਆ ਸੀ । ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਇੱਕ ਸਕੂਲ ਚਲਾ ਰਿਹਾ ਸੀ ।