23.7 C
United Kingdom
Sunday, June 21, 2026

More

    ਯੋਗਰਾਜ ਸਿੰਘ ਵੱਲੋ ਮੋਦੀ ਸਰਕਾਰ ਨੂੰ ਕੰਧ ‘ਤੇ ਲਿਖਿਆ ਪੜ੍ਹਨ ਦੀ ਨਸੀਹਤ

    ਅਸ਼ੋਕ ਵਰਮਾ
    ਬਠਿੰਡਾ,20 ਅਕਤੂਬਰ2020। ਪੰਜਾਬੀ ਸਿਨੇਮਾ ਦੇ ਸਟਾਰ ਯੋਗਰਾਜ ਸਿੰਘ ਨੇ ਆਖਿਆ ਹੈ ਕਿ ਮੋਦੀ ਸਰਕਾਰ ਨੇ ਕਿਸਾਨੀ ਨੂੰ ਮੌਤ ਦੇ ਮੂੰਹ ’ਚ ਧੱਕਣ ਵਾਲੇ ਕਾਨੂੰਨ ਬਣਾ ਦਿੱਤੇ ਹਨ ਜਿੰਨਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਹਰ ਕੁਰਬਾਨੀ ਦਿੱਤੀ ਜਾਏਗੀ। ਕਿਸਾਨਾਂ ਦੇ ਹੱਕ ‘ਚ ਜੀਦਾ ਟੋਲ ਪਲਾਜੇ ਤੇ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਏ ਮੋਰਚੇ ’ਚ ਮੋਦੀ ਸਰਕਾਰ ਨੂੰ ਕੰਧ ਤੇ ਲਿਖਿਆ ਪੜਨ ਦੀ ਨਸੀਹਤ ਦਿੰਦਿਆਂ ਉਨਾਂ ਆਖਿਆ ਕਿ ਦੇਸ਼ ਦਾ ਧੁਰਾ ਖੇਤੀ ਦੁਆਲੇ ਘੁੰਮਦਾ ਹੈ ਇਸ ਲਈ ਕਿਸਾਨਾਂ ਦੀ ਗੱਲ ਮੰਨਣੀ ਪਵੇਗੀ ਨਹੀਂ ਤਾਂ ਹਕੂਮਤ ਨੂੰ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨਾਂ ਨੂੰ ਏਕਾ ਬਣਾ ਕੇ ਰੱਖਣ ਦੀ ਲੋੜ ‘ਤੇ ਜੋਰ ਦਿੰਦਿਆਂ ਯੋਗਰਾਜ ਸਿੰਘ ਨੇ ਕਿਹਾ ਕਿ  ਕਲਾਕਾਰ ਕਿਸਾਨਾਂ ਨਾਲ ਹਨ। ਉਨਾਂ ਸਮੂਹ ਪੰਜਾਬੀਆਂ,ਕਿਰਤੀਆਂ,ਦੁਕਾਨਦਾਰਾਂ ਅਤੇ ਹੋਰ ਵਰਗਾਂ ਨੂੰ ਸੱਦਾ ਦਿੱਤਾ ਕਿ ਇਸ ਲਹਿਰ ਨੂੰ ਠੰਢਾ ਨਹੀਂ ਪੈਣ ਦੇਣਾ ਜਿਸ ’ਚ ਹੀ ਸਭ ਦੀ ਭਲਾਈ ਹੈ। ਉਨਾਂ ਆਖਿਆ ਕਿ ਮੋਦੀ ਸਰਕਾਰ ਨੇ ਚਾਲ ਚੱਲ ਦਿੱਤੀ ਹੈ ਜਿਸ ਨੂੰ ਮਾਤ ਕਰਨ ਲਈ ਸਭ ਵਰਗ ਇੱਕਮੁੱਠ ਹੋਕੇ ਲੜਾਈ ਲੜਨਗੇ।
                   ਓਧਰ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਬਣਾਏ ਗਏ ਕਾਨੂੰਨਾਂ ਦੇ ਵਿਰੋਧ ਚ ਕਿਸਾਨ ਜਥੇਬੰਦੀਆਂ ਵੱਲੋਂ 1 ਅਕਤੂਬਰ ਤੋਂ ਲਗਾਤਾਰ ਲਾਏ ਮੋਰਚਿਆਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਅੱਜ 20ਵੇਂ ਦਿਨ ਵੀ  ਸਰਮਾਏਦਾਰਾਂ ਦੇ ਛੇ ਥਾਵਾਂ ਤੇ ਕਾਰੋਬਾਰ ਨੂੰ ਠੱਪ ਰੱਖਿਆ,ਦੋ ਭਾਜਪਾ ਆਗੂਆਂ ਅਤੇ ਬਣਾਂਵਾਲੀ ਥਰਮਲ ਪਲਾਂਟ ਅੱਗੇ ਮਾਨਸਾ ਜਿਲੇ ਨਾਲ ਸਾਂਝਾ ਧਰਨਾ ਜਾਰੀ ਹੈ । ਅੱਜ ਦੇ ਮੁੱਖ ਬੁਲਾਰੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ , ਜਲਿਾ ਪ੍ਰਧਾਨ ਸੰਿਗਾਰਾ ਸਿੰਘ ਮਾਨ , ਹਰਜਿੰਦਰ ਸਿੰਘ ਬੱਗੀ, ਰਾਜਵਿੰਦਰ ਸਿੰਘ ਰਾਮਨਗਰ, ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ  ਵਾਲਾ, ਕੁਲਵੰਤ ਸ਼ਰਮਾ ਅਤੇ ਪੰਜਾਬੀ ਫਿਲਮਾਂ ਦੇ ਕਲਾਕਾਰ ਯੋਗਰਾਜ ਸਿੰਘ ਸਨ। ਉਨਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ’ਤੇ ਕੇਲੇ ਖੇਤੀ ਕਾਨੂੰਨ ਥੋਪਣਾ ਚਾਹੁੰਦੀ ਹੈ ਜੋ ਮਨਜੂਰ ਨਹੀਂ ਹੈ।
                                           ਬੁਲਾਰਿਆਂ ਨੇ ਕਿਹਾ ਕਿ ਅੰਬਾਨੀ ਤੇ ਅਡਾਨੀ ਨੂੰ ਸੰਘਰਸ਼ਾਂ ਦੇ ਜੋਰ ਤੇ ਪੰਜਾਬ ’ਚ  ਦਾਖਲ ਨਹੀਂ ਹੋਣ ਦਿੱਤਾ ਜਾਏਗਾ। ਉਨਾਂ ਕਿਹਾ ਕਿ ਜੇਕਰ ਮੰਡੀਆਂ ਹੀ ਖੋਹ ਲਈਆਂ ਤਾਂ ਤਬਾਹੀ ਮੱਚੇਗੀ ਜਿਸ ਦੀ ਲਪੇਟ ’ਚ ਹਰ ਵਰਗ ਨੇ ਆ ਜਾਣਾ ਹੈ। ਉਹਨਾਂ ਕਿਹਾ ਕਿ 25 ਅਕਤੂਬਰ ਨੂੰ ਦਸਹਿਰੇ ਮੌਕੇ ਸ਼ਹਿਰਾਂ, ਮੰਡੀਆਂ ਅਤੇ ਕਸਬਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਬੁੱਤਾਂ ਨੂੰ ਅੱਗ ਲਾਈ ਜਾਵੇਗੀ। ਕਿਸਾਨ ਆਗੂਆਂ ਨੇ ਇਹਨਾਂ ਕਾਲੇ ਕਾਨੂੰਨਾਂ ਦੇ ਹਮਲੇ ਦਾ ਸਕਿਾਰ ਹੋਣ ਵਾਲੇ ਸਾਰੇ ਤਬਕਿਆਂ ਨੂੰ ਅਪੀਲ ਕੀਤੀ ਕਿ ਉਹ ਦੁਸਹਿਰੇ ਵਾਲੇ ਦਿਨ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਇਕੱਠਾਂ ਵਿੱਚ ਸਾਮਲ ਹੋਣ। ਬੁਲਾਰਿਆਂ ਨੇ ਮੰਗ ਕੀਤੀ  ਕਿ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ।
                                                ਆਗੂਆਂ ਨੇ ਮੰਗ ਕੀਤੀ ਕਿ ਕਰਜ਼ਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ।  ਜੇਲੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਭਨਾਂ ਜਮਹੂਰੀ ਕਾਰਕੁਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ।ਅੱਜ ਦੇ ਧਰਨਿਆਂ ਨੂੰ ਨਿੱਕਾ ਸਿੰਘ ਜੇਠੂਕੇ, ਦਰਸਨ ਸਿੰਘ ਮਾਈਸਰਖਾਨਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਪਾਲਾ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਰਾਏ ਸਰਮਾ, ਰਾਮ ਸਿੰਘ ਕੋਟ ਗੁਰੂ, ਬਿੰਦਰ ਸਿੰਘ ਜੋਗੇਵਾਲਾ, ਪਰਮਜੀਤ ਕੌਰ  ਪਿੱਥੋ ,ਹਰਪ੍ਰੀਤ ਕੌਰ ਜੇਠੂਕੇ , ਕਰਮਜੀਤ ਕੌਰ ਲਹਿਰਾ ਖਾਨਾ, ਚਰਨਜੀਤ ਕੌਰ ਭੁੱਚੋ ਖੁਰਦ, ਤਰਕਸੀਲ ਸੁਸਾਇਟੀ ਦੇ ਆਗੂ ਰਾਮ ਸਿੰਘ ਨਿਰਮਾਣ ਨੇ ਵੀ ਸੰਬੋਧਨ ਕੀਤਾ।   ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਮੁਫਤ ਡਾਕਟਰੀ ਕੈਂਪ ਜਾਰੀ ਹਨ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!