9.8 C
United Kingdom
Monday, June 8, 2026

More

    ਆਂਗਣਵਾੜੀ ਮੁਲਾਜਮਾਂ ਯੂਨੀਅਨ ‘ਤੇ ਠੰਢਾ ਛਿੜਕਣ ਲੱਗੀ ਸਰਕਾਰ

    ਅਸ਼ੋਕ ਵਰਮਾ
    ਬਠਿੰਡਾ,18ਨਵੰਬਰ2020:ਪੰਜਾਬ ਸਰਕਾਰ ਸੰਘਰਸ਼ ਦੀ ਚਿਤਾਵਨੀ ਦੇ ਰਹੀਆਂ  ਆਂਗਣਵਾੜੀ ਮੁਲਜਮਾਂ ਤੇ ਠੰਢਾ ਛਿੜਕਣ ਦੇ ਰੌਂਅ ’ਚ ਹੈ ਜਿਸ ਕਰਕੇ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਆਂਗਣਵਾੜੀ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਿਆਂ ਮੁਜਾਹਰਿਆਂ ਦੇ ਰਾਹ ਪਈ ਹੋਈ ਹੈ। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਮੈਡਮ ਅਰੁਣਾ ਚੌਧਰੀ ਨੇ ਸੂਬੇ ਭਰ ਦੀਆਂ ਕਰੀਬ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਨਸ਼ਾ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਵਫਦ ਨੂੰ ਮੀਟਿੰਗ ਕਰਨ ਲਈ ਸੱਦਿਆ ਹੈ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੰਤਰੀ ਵੱਲੋਂ ਇਹ ਮੀਟਿੰਗ 24 ਨਵੰਬਰ ਨੂੰ ਸਵੇਰੇ 11.30 ਵਜੇ ਉਹਨਾਂ ਦੇ ਦਫ਼ਤਰੀ ਕਮਰੇ ਚੰਡੀਗੜ ਵਿਖੇ ਕੀਤੀ ਜਾਵੇਗੀ ।
                          ਉਹਨਾਂ ਦੱਸਿਆ ਕਿ ਮੀਟਿੰਗ ’ਚ ਮਹਿਕਮੇ ਦੇ ਪ੍ਰਮੁੰਖ ਸਕੱਤਰ ਅਤੇ ਡਾਇਰੈਕਟਰ ਤੋਂ ਇਲਾਵਾ ਦੂਸਰੇ ੳੁੱਚ ਅਧਿਕਾਰੀ ਸ਼ਾਮਿਲ ਹੋਣਗੇ। ਸੂਬਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਾਲ 2018 ਤੋਂ ਵਰਕਰਾਂ ਤੇ ਹੈਲਪਰਾਂ ਦੇ ਕੱਟੇ ਹੋਏ ਪੈਸੇ ਪੰਜਾਬ ਸਰਕਾਰ ਰਲੀਜ ਕਰੇ ਅਤੇ ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ ਭੱਤਾ ਦਿੱਤਾ ਜਾਵੇ। ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣ ਦੀਆਂ ਹਾਮੀ ਹਨ ਇਹ ਤਾਂ ਸਰਕਾਰਾਂ ਦੀਆਂ ਨੀਤੀਆਂ ਅਤੇ ਨੀਅਤ ਹੀ ਉਹਨਾਂ ਨੂੰ ਸੜਕਾਂ ਤੇ ਉੱਤਰਨ ਲਈ ਮਜਬੂਰ ਕਰਦੀ ਹੈ। ਉਹਨਾਂ ਆਖਿਆ ਕਿ ਇਸ ਦੀ ਮਿਸਾਲ ਹੈ ਕਿ ਪ੍ਰੀਪ੍ਰਾਇਮਰੀ ਕਲਾਸਾਂ ’ਚ ਦਾਖਲ ਕੀਤੇ ਬੱਚਿਆਂ ਨੂੰ ਵਾਪਿਸ ਕਰਨ ਦਾ ਸਮਝੌਤਾ ਕਰਨ ਦੇ ਬਾਵਜੂਦ  ਸਰਕਾਰ ਨੇ ਆਪਣਾ ਵਾਅਦਾ ਨਹੀਂ ਨਿਭਾਇਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!