19.4 C
United Kingdom
Wednesday, June 24, 2026

More

    ਕੈਲੀਫੋਰਨੀਆਂ ਦੇ ਹਸਪਤਾਲਾਂ ‘ਚ ਹੋਇਆ ਕੋਰੋਨਾਂ ਪੀੜਿਤ ਮਰੀਜਾਂ ਦੀ ਗਿਣਤੀ ਦਾ ਰਿਕਾਰਡ ਵਾਧਾ

    ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
    ਫਰਿਜ਼ਨੋ (ਕੈਲੀਫੋਰਨੀਆਂ), 25 ਨਵੰਬਰ 2020

    ਕੈਲੀਫੋਰਨੀਆਂ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਏਜੰਸੀ ਦੇ ਸਕੱਤਰ ਡਾ. ਮਾਰਕ ਘਾਲੀ ਨੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ
    ਵਿੱਚ ਕੋਰੋਨਾਂ ਵਾਇਰਸ ਦੇ ਪੁਸ਼ਟੀ ਕੀਤੇ ਜਾਂ ਸ਼ੱਕੀ ਮਾਮਲਿਆਂ ਕਾਰਨ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਦੋ ਹਫਤਿਆਂ ਦੌਰਾਨ 81% ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਇਸਦੇ ਨਾਲ ਹੀ ਆਈ ਸੀ ਯੂ ਵਿੱਚ ਵੀ 57.1% ਦਾ ਵਾਧਾ ਦਰਜ ਕੀਤਾ ਗਿਆ ਹੈ।ਘਾਲੀ ਅਨੁਸਾਰ ਇੰਨੇ ਘੱਟ ਸਮੇਂ ਵਿੱਚ ਇਸ ਤੇਜ਼ੀ ਨਾਲ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ। ਇਸ ਵੇਲੇ ਵਾਇਰਸ ਦੀ ਲਾਗ ਤੋਂ ਸੁਰੱਖਿਆ ਲਈ ਘਾਲੀ ਨੇ ਵਸਨੀਕਾਂ ਨੂੰ ਚਿਹਰਾ ਢਕਣ ,ਸਮਾਜਕ ਦੂਰੀ ਅਤੇ ਹੱਥ ਧੋਣ ਵਰਗੇ ਸਿਹਤ ਸੰਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਕੈਲੀਫੋਰਨੀਆਂ ਵਿੱਚ ਮੰਗਲਵਾਰ ਨੂੰ ਪੁਸ਼ਟੀ ਕੀਤੀ ਗਈ ਕਿ ਸੋਮਵਾਰ ਦੇ ਦਿਨ ਕੋਵਿਡ-19 ਦੇ 15,329 ਨਵੇਂ ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ ਜਦਕਿ ਸੱਤ ਦਿਨਾਂ ਦੇ ਕੇਸਾਂ ਦੀ ਔਸਤ 12,532 ਹੈ। ਘਾਲੀ ਦੇ ਅਨੁਸਾਰ,14 ਦਿਨਾਂ ਦੀ ਸਕਾਰਾਤਮਕ ਦਰ 5.6% ਹੈ ਜੋ ਕਿ 10 ਨਵੰਬਰ ਤੋਂ ਵਾਇਰਸ ਦੇ ਕੇਸਾਂ ਵਿੱਚ 51% ਤੱਕ ਦਾ ਵਾਧਾ ਦਰਸਾਉਂਦੀ ਹੈ। ਟੈਕਸਾਸ ਤੋਂ ਬਾਅਦ ਕੈਲੀਫੋਰਨੀਆਂ ਦੂਸਰਾ ਰਾਜ ਹੈ ਜਿਸ ਨੇ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ 1 ਮਿਲੀਅਨ ਕੋਰੋਨਾਂ ਵਾਇਰਸ ਦੇ ਕੇਸਾਂ ਦੀ ਰਿਪੋਰਟ ਕੀਤੀ ਹੈ। ਇਸਦੇ ਨਾਲ ਹੀ ਜੋਨਜ਼ ਹੌਪਕਿਨਜ਼ ਯੂਨੀਵਰਸਿਟੀ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਅਮਰੀਕਾ ਨੇ 12.5 ਮਿਲੀਅਨ ਤੋਂ ਵੱਧ ਕੋਵਿਡ ਕੇਸਾਂ ਅਤੇ 259,000 ਤੋਂ ਵੱਧ ਮੌਤਾਂ ਦੀ ਰਿਪੋਰਟ ਦਰਜ਼ ਕੀਤੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!