3.4 C
United Kingdom
Sunday, March 8, 2026

More

    ‘ਆਪ’ ਵੱਲੋਂ ਕਿਸਾਨ ਘੋਲ ਦੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ

    ਅਸ਼ੋਕ ਵਰਮਾ
    ਬਠਿੰਡਾ, 7 ਦਸੰਬਰ 2020 ਕਿਸਾਨ ਅੰਦੋਲਨ ਦੌਰਾਨ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਪਿੰਡ ਚਹਿਲਾਂ ਵਾਲੀ ਦੇ ਕਿਸਾਨ ਧੰਨਾ ਸਿੰਘ  ਦੀ ਐਤਵਾਰ ਨੂੰ ਹੋਈ ਅੰਤਿਮ ਅਰਦਾਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਨੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ। ਪਾਰਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪੂਰਨ ਕਰਜ਼ ਮੁਆਫ਼ੀ ਅਤੇ ਮੁਆਵਜ਼ਾ ਦੇਣ ਦਾ ਐਲਾਨ ਕਰੇ। ‘ਆਪ’ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਇਹ ਨਕਦ ਰਾਸ਼ੀ ਪ੍ਰੀਵਾਰ ਨੂੰ ਸੌਂਪੀ । ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਉਹਨਾਂ ਕਿਹਾ ਕਿ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਪਰ ਧੰਨਾ ਸਿੰਘ ਦੀ ਕੁਰਬਾਨੀ ਬੇਕਾਰ ਨਹੀਂ ਜਾਵੇਗੀ ਅਤੇ ਇਸ ਇਤਿਹਾਸਿਕ ਅੰਦੋਲਨ ’ਚ ਉਹਨਾਂ ਦਾ ਨਾਮ ਸੁਨਹਿਰੀ ਅੱਖਰਾਂ ’ਚ ਲਿਖਿਆ ਗਿਆ ਹੈ । ਦੱਸਣਯੋਗ ਹੈ ਕਿ ਧੰਨਾ ਸਿੰਘ ਟਰੈਕਟਰ ਉੱਤੇ ਸਵਾਰ ਹੋ ਕੇ ਦਿੱਲੀ ਮੋਰਚੇ ’ਚ ਜਾ ਰਿਹਾ ਸੀ।  ਰੋਹਤਕ ਲਾਗੇ ਵਾਪਰੇ ਸੜਕ ਹਾਦਸੇ ’ਚ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਸੀ ਜਦੋਂ ਕਿ ਉਸ ਦੇ ਨਾਲ ਜਾ ਰਿਹਾ ਕਿਸਾਨ ਬਲਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਦਾ ਪੀਜੀਆਈ ਚੰਡੀਗੜ ’ਚ ਇਲਾਜ ਚੱਲ ਰਿਹਾ ਹੈ।  ਸੰਧਵਾਂ ਨੇ ਪੰਜਾਬ ਸਰਕਾਰ ਨੂੰ ਜਖਮੀ ਕਿਸਾਨ ਦਾ ਇਲਾਜ ਸਰਕਾਰੀ ਖਰਚੇ ਤੇ ਕਰਵਾਉਣ ਅਤੇ ਨੌਕਰੀ ਦੇਣ ਲਈ ਵੀ ਆਖਿਆ।ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁਧਰਾਮ, ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕਿਸਾਨ ਵਿੰਗ ਦੇ ਸੂਬਾ ਉਪ ਪ੍ਰਧਾਨ ਮਹਿੰਦਰ ਸਿੰਘ ਸਿੱਧੂ,  ਜ਼ਿਲਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ, ਪਾਰਟੀ ਆਗੂ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਾ. ਵਿਜੈ ਸਿੰਗਲਾ ਆਦਿ ਆਗੂ ਮੌਜੂਦ ਸਨ ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!