3.4 C
United Kingdom
Sunday, March 8, 2026

More

    ਇੰਗਲੈਂਡ ਦੇ ਕਿਰਤੀ ਪੰਜਾਬੀ ਨੌਜਵਾਨਾਂ ਵੱਲੋਂ ਕਿਸਾਨ ਸੰਘਰਸ਼ ਦੀ ਪੁਰਜ਼ੋਰ ਹਿਮਾਇਤ

     ਗ੍ਰੇਵਜੈਂਡ (ਮਨਦੀਪ ਖੁਰਮੀ ਹਿੰਮਤਪੁਰਾ)

    ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿੱਚ ਦੇਸ਼ ਵਿਦੇਸ਼ ਵਿੱਚ ਲੋਕਾਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਤਾਨਾਸ਼ਾਹੀ ਰਵੱਈਏ ਦੀ ਆਲੋਚਨਾ ਵੀ ਹੋ ਰਹੀ ਹੈ। ਗ੍ਰੇਵਜੈਂਡ ਅਤੇ ਸਾਊਥਾਲ ਦੇ ਪੰਜਾਬੀ ਕਿਰਤੀ ਨੌਜਵਾਨਾਂ ਵੱਲੋਂ ਸਾਂਝੇ ਤੌਰ ‘ਤੇ ਕਿਸਾਨ ਸੰਘਰਸ਼ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਗੁਰਤੇਜ ਸਿੰਘ ਪੰਨੂ, ਜੋਗਾ ਸਿੰਘ, ਰਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਜਿੰਦਰ ਲੌਂਗੀਆ, ਪਰਮਜੀਤ ਸਿੰਘ, ਗੁਰਮਿੰਦਰ ਸਿੰਘ, ਗੁਰਜੰਟ ਸਿੰਘ, ਸਤਿੰਦਰ ਹੁੰਦਲ, ਬਲਜਿੰਦਰ ਸਿੰਘ, ਹਰਦੀਪ ਸਿੰਘ, ਕੇ ਵਿਲੀਅਮ, ਗੁਰਦਾਵਰ ਸਿੰਘ, ਜਸਵਿੰਦਰ ਸਿੰਘ ਤੇ ਨਰਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਲੋਕ ਰੋਹ ਅੱਗੇ ਝੁਕਣਾ ਹੀ ਪਵੇਗਾ। ਨਾਲ ਹੀ ਉਹਨਾਂ ਕਿਸਾਨ ਜੱਥੇਬੰਦੀਆਂ ਦੀ ਰਣਨੀਤੀ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਹਰ ਸੰਭਵ ਸਾਥ ਦਾ ਭਰੋਸਾ ਦਿਵਾਇਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!