ਅਸ਼ੋਕ ਵਰਮਾ
ਮਾਨਸਾ,10ਦਸੰਬਰ2020: ਡਿਪਟੀ ਮੈਡੀਕਲ ਕਮਿਸ਼ਨਰ ਅਤੇ ਕੋਵਿਡ-2019 ਦੇ ਜਿਲ੍ਹਾ ਨੋਡਲ ਅਫਸਰ ਡਾ ਰਣਜੀਤ ਸਿੰਘ ਰਾਏ ਨੇ ਆਖਿਆ ਹੈ ਕਿ ਕਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਡਰਨ ਦੀ ਨਹੀਂ ਬਲਕਿ ਜਾਗਰੂਕਤਾ ਦੀ ਲੋੜ ਹੈ। ਉਹਨਾਂ ਆਖਿਆ ਕਿ ਜਦੋਂ ਤੱਕ ਕੋਰੋਨਾ ਵੈਕਸੀਨ ਨਹੀ ਆ ਜਾਂਦੀ ਤਦ ਤੱਕ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਦਿਆਂ ਆਪਣਾ ਰੋਜਾਨਾ ਦਾ ਕਾਰ ਵਿਹਾਰ ਕਰਨਾ ਚਾਹੀਦਾ ਹੈ। ਡਾ ਰਾਏ ਨੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਕਰੋਨਾ ਸਬੰਧੀ ਟੈਸਟ ਕਰਵਾਉਣ ਲਈ ਲਾਏ ਕੈਂਪ ਦੌਰਾਨ ਆਪਣੇ ਵਿਚਾਰ ਰੱਖੇ ਤੇ ਇਸ ਮੌਕੇ ਪੁੱਜੇ ਲੋਕਾਂ ਨੂੰ ਇਸ ਮਹਾਂਮਾਰੀ ਬਾਰੇ ਕੁੱਝ ਲਾਜਮੀ ਨਿਯਮਾਂ ਦੀ ਪਾਲਣਾ ਕਰਨ ਦੀ ਪ੍ਰੇਰਣਾ ਦਿੱਤੀ।
ਡਾ.ਰਾਏ ਨੇ ਲੋਕਾ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਆਪਣਾ ਕੋਰਨਾ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ਿਟਿਵ ਵੀ ਆ ਜਾਂਦਾ ਹੈ ਉਸ ਦਾ ਇਲਾਜ ਘਰ ’ਚ ਹੀ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਇਸ ਲਈ ਡਰਨ ਦੀ ਥਾਂ ਸਮੇਂ ਸਿਰ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ।ਉਹਨਾਂ ਕਰੋਨਾਂ ਦੌਰਾਨ ਵੱਖ ਵੱਖ ਤਰਾਂ ਦੀ ਸਮਾਜਸੇਵਾ ’ਚ ਜੁਟੇ ਸਮੂਹ ਯੂਥ ਕਲੱਬਾਂ ਦੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਜਿਹਨਾਂ ਨਹਿਰੂ ਯੁਵਾ ਕੇਂਦਰ ਦੇ ਸੱਦੇ ਤੇ ਮੋਹਰੀ ਭੂਮਿਕਾ ਨਿਭਾਈ ਹੈ।
ਨਹਿਰੂ ਯੂਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸੰਦੀਪ ਸਿੰਘ ਘੰਡ ਨੇ ਖੁਦ ਟੈਸਟ ਕਰਵਾਕੇ ਇਸ ਕੈਂਪ ਦੀ ਸ਼ਰੁਆਤ ਕੀਤੀ। ਉਹਨਾਂ ਕਿਹਾ ਕਿ ਆਉਂਦੇ ਦਿਨੀ ਯੂਥ ਕਲੱਬ ਪਿੰਡ ਪੱਧਰ ਤੇ ਵੀ ਅਜਿਹੇ ਕੈਂਪ ਲਾਉਣਗੇ। ਉਹਨਾਂ ਕਰੋਨਾ ਸਬੰਧੀ ਪਾਬੰਦੀਆਂ,ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਦੀ ਲੋੜ ਤੇ ਵੀ ਜੋਰ ਦਿੱਤਾ।ਇਸ ਮੌਕੇ ਸੰਦੀਪ ਸਿੰਘ ਘੁਰਕਣੀ,ਲੱਡੂ ਸਿੰਘ,ਮਨਦੀਪ ਕੌਰ ,ਲਵਪ੍ਰੀਤ ਕੌਰ,ਗੁਰਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਵੀ ਹਾਜਰ ਸਨ।