3.4 C
United Kingdom
Sunday, March 8, 2026

More

    ਆਮ ਆਦਮੀ ਪਾਰਟੀ ਵੱਲੋਂ ਮਨੀਸ਼ ਸਿਸੋਦੀਆ ਦੇ ਘਰ ’ਤੇ ਹਮਲੇ ਦੀ ਨਿਖੇਧੀ

    ਅਸ਼ੋਕ ਵਰਮਾ
    ਬਠਿੰਡਾ, 11 ਦਸੰਬਰ 2020 :ਆਮ ਆਦਮੀ ਪਾਰਟੀ (ਆਪ) ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਬੀਤੇ ਦਿਨੀ ਗੁੰਡਿਆਂ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਘਰ ਉਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਭਾਰਤੀ ਜੰਤਾ ਪਾਰਟੀ ਅਤੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਜਿਹੀਆਂ ਹਰਕਤਾਂ ਸਹਿਣ ਨਹੀਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਅਜਿਹੇ ਹੱਲਿਆਂ ਦਾ ਮਜਬੂਤੀ ਨਾਲ ਸਾਹਮਣਾ ਕਰੇਗੀ। ਅੱਜ ਇੱਕੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਹਮਲੇ ਪਿੱਛੇ ਭਾਜਪਾ ਦਾ ਕਥਿਤ ਹੱਥ ਕਰਾਰ ਦਿੱਤਾ ਅਤੇ ਆਖਿਆ ਕਿ ਕਿਸਾਨ ਅੰਦੋਲਨ ਤੋਂ ਘਬਰਾਈ ਹੋਈ ਭਾਜਪਾ ਹੁਣ ਅਜਿਹੀਆਂ ਕੋਝੀਆਂ ਹਰਕਤਾਂ ’ਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋਂ ਇਸ ਨੀਤੀ ਤਹਿਤ  ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਕਥਿਤ ਸਾਜਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
                      ਉਹਨਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਵਿਧਾਇਕ ਅਤੇ ਵਰਕਰਾਂ ਨੇ ਦੇਸ਼ ਦੇ ਕਿਸਾਨਾਂ ਦੇ ‘ਸੇਵਾਦਾਰ’ ਬਣ ਕੇ ਕਾਰਜ ਕਰਨਾ ਸ਼ੁਰੂ ਕੀਤਾ ਉਦੋਂ ਤੋਂ ਹੀ ਭਾਜਪਾ ਵਾਲਿਆਂ ਨੂੰ ਇਸ ਤੋਂ ਤਕਲੀਫ ਹੋਣੀ ਸ਼ੁਰੂ ਹੋ ਗਈ ਸੀ। ਉਹਨਾਂ ਕਿਹਾ ਕਿ ਭਾਜਪਾ ਦੇ ਆਗੂ ਭਾਵੇਂ ਜੋ ਵੀ ਮਰਜੀ ਕਰ ਲੈਣ ਆਮ ਆਦਮੀ ਪਾਰਟੀ ਸੱਚ ਦੇ ਰਾਹ ਉਤੇ ਚੱਲਣ ਤੋਂ ਕਦੇ ਨਹੀਂ ਡਰੇਗੀ।‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਅੰਨਦਾਤਾ ਦੇ ਨਾਲ ਖਲੋਤੀ  ਹੈ ਨਾ ਕਿ ਮੁੱਠੀਭਰ ਕਾਰਪੋਰੇਟ ਘਰਾਣਿਆਂ ਨਾਲ। ਆਗੂਆਂ ਨੇ ਕਿਹਾ ਕਿ ਭਾਜਪਾ ਨੂੰ ਸ਼ਾਇਦ ਇਹ ਯਾਦ ਨਹੀਂ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਚੋਂ ਜਨਮੀ  ਹੋਈ ਪਾਰਟੀ ਹੈ ਜਿਸ ਦੇ ਆਗੂ ਅਤੇ ਵਰਕਰ ਕਿਸੇ ਦੀਆਂ ਵੀ ਗਿੱਦੜ ਧਮਕੀਆਂ  ਤੋਂ ਬਿਲਕੁਲ ਵੀ ਡਰਨ ਵਾਲੇ ਨਹੀਂ ਹਨ।
                       ਉਹਨਾਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਆ ਰਹੇ ਹਾਂ ਅਤੇ ਭਵਿੱਖ ’ਚ ਵੀ ਜਾਰੀ ਰੱਖਿਆ ਜਾਏਗਾ। ਉਹਨਾਂ ਕਿਹਾ ਕਿ ਭਾਰਤ ਦੁਨੀਆ ਭਰ ਵਿੱਚ ਜਮਹੂਰੀ ਦੇਸ਼ ਵਜੋਂ ਜਾਣਿਆ ਜਾਂਦਾ ਹੈ, ਪ੍ਰੰਤੂ ਜਦੋਂ ਤੋਂ ਭਾਜਪਾ ਸੱਤਾਵਿਚ ਆਈ ਹੈ ਉਦੋਂ ਤੋਂ ਹੀ ਲੋਕਤੰਤਰੀ ਢੰਗ ਨਾਲ ਕੰਮ ਕਰਨ ਦੀ ਬਜਾਏ ਦੇਸ਼ ਵਾਸੀਆਂ ਉਤੇ ਫੈਸਲੇ ਥੋਪੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜਮਹੂਰੀਅਤ ’ਚ ਸੰਵਿਧਾਨ ਤਹਿਤ ਮਿਲੇ ਅਧਿਕਾਰਾਂ ਦੇ ਅਧਾਰ ਤੇ ਹਰ ਕਿਸੇ ਨੂੰ ਸ਼ਾਂਤਮਈ ਸੰਘਰਸ਼ ਕਰਨ ਦਾ ਹੱਕ ਹੈ ਪਰ ਮੋਦੀ ਸਰਕਾਰ ਦਿੱਲੀ ਪੁਲਿਸ ਦੇ ਜੋਰ ਅਜਿਹੇ ਹੱਕਾਂ ਨੂੰ ਕੁਚਲਣਾ ਚਾਹੁੰਦੀ ਹੈ। ਅੰਤ ’ਚ ਆਪ ਆਗੂਆਂ ਨੇ ਅਜਿਹੀ ਨੀਤੀ ਨੂੰ ਦੇਸ਼ ਲਈ ਘਾਤਕ ਕਰਾਰ ਦਿੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਵਿਚ ਹੋਰ ਮਜ਼ਬੂਤੀ ਨਾਲ ਉਤਰੇਗੀ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!